- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਸੁਪਰੀਮ ਕੋਰਟ ਨੇ ਮੁਸ਼ੱਰਫ ਨੂੰ ਦੇਸ਼ ਪਰਤਨ ਦੀ ਦਿੱਤੀ ਚਿਤਾਵਨੀ
ਇਸਲਾਮਾਬਾਦ – ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪ੍ਰਵੇਜ਼ ਮੁਸ਼ੱਰਫ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਦੇਸ਼ ਨਾ ਪਰਤੇ ਤਾਂ ਉਨ੍ਹਾਂ ਨੂੰ ਜ਼ਬਰਦਸਤੀ ਵਾਪਸ ਲਿਆਂਦਾ ਜਾਵੇਗਾ। ਸੁਪਰੀਮ ਕੋਰਟ ਦੇ ਚੀਫ ਜਸਟਿਸ ਸਾਕਿਬ ਨਿਸਾਰ ਨੇ ਸਾਬਕਾ ਰਾਸ਼ਟਰਪਤੀ ਮੁਸ਼ੱਰਫ ਖਿਲਾਫ ਇਕ ਮਾਮਲੇ ਵਿਚ ਸੁਣਵਾਈ ਕਰਦੇ ਹੋਏ ਇਹ ਸਖਤ ਟਿੱਪਣੀ ਕੀਤੀ ਹੈ। ਮੰਗਲਵਾਰ ਨੂੰ ਪ੍ਰਵੇਜ਼ ਮੁਸ਼ੱਰਫ ਖਿਲਾਫ ਸੁਪਰੀਮ ਕੋਰਟ ਵਿਚ ਸੁਣਵਾਈ ਚੱਲ ਰਹੀ ਸੀ। ਮੁਸ਼ੱਰਫ ‘ਤੇ 2007 ਵਿਚ ਸੰਵਿਧਾਨ ਨੂੰ ਮੁਲਤਵੀ ਕਰਨ ਦਾ ਦੋਸ਼ ਹੈ। ਜਦੋਂ ਮੁਸ਼ੱਰਫ ਦੇ ਵਕੀਲ ਨੇ 3 ਜੱਜਾਂ ਦੀ ਬੈਂਚ ਨੂੰ ਦੱਸਿਆ ਕਿ ਉਨ੍ਹਾਂ ਦੇ ਮੁਵੱਕਿਲ ਨੂੰ ਅਦਾਲਤ ‘ਤੇ ਪੂਰਾ ਭਰੋਸਾ ਹੈ ਪਰ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਨਾਲ ਹੀ ਸੁਰੱਖਿਆ ਕਾਰਨਾਂ ਕਰ ਕੇ ਉਹ ਦੇਸ਼ ਨਹੀਂ ਆ ਰਹੇ ਹਨ, ਇਸ ਤੋਂ ਬਾਅਦ ਹੀ ਚੀਫ ਜਸਟਿਸ ਸਾਕਿਬ ਨਿਸਾਰ ਨੇ ਇਹ ਟਿੱਪਣੀ ਕੀਤੀ।


