- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਨਿੰਦਾ
ਵਾਸ਼ਿੰਗਟਨ – ਅਮਰੀਕਾ ਨੇ ਪਾਕਿਸਤਾਨ ਦੇ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਵਿਚ ਸਿਆਸੀ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ‘ਤੇ ਹੋਏ ਹਮਲਿਆਂ ਦੀ ਸਖਤ ਨਿੰਦਾ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਹੀਥਰ ਨੌਰਟ ਨੇ ਕਿਹਾ, ”ਇਹ ਹਮਲੇ ਪਾਕਿਸਤਾਨੀ ਲੋਕਾਂ ਨੂੰ ਉਨ੍ਹਾਂ ਦੇ ਲੋਕਤੰਤਰੀ ਅਧਿਕਾਰਾਂ ਤੋਂ ਵਾਂਝੇ ਕਰਨ ਲਈ ਡਰਾਉਣ ਦੀ ਕੋਸ਼ਿਸ਼ ਹੈ।” ਦੱਸਣਯੋਗ ਹੈ ਕਿ 25 ਜੁਲਾਈ ਨੂੰ ਹੋਣ ਵਾਲੀ ਆਮ ਚੋਣਾਂ ਤੋਂ ਪਹਿਲਾਂ ਸ਼ੁੱਕਰਵਾਰ ਭਾਵ ਕੱਲ ਉਮੀਦਵਾਰਾਂ ‘ਤੇ ਹਮਲੇ ਦੀ ਲੜੀ ਵਿਚ ਬਲੋਚਿਸਤਾਨ ਦੇ ਮਾਸਤੁੰਗ ਅਤੇ ਪਖਤੂਨਵਾ ਵਿਚ ਦੋ ਵੱਖ-ਵੱਖ ਚੋਣ ਰੈਲੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲਿਆਂ ‘ਚ ਬਲੋਚਿਸਤਾਨ ਅਵਾਮੀ ਪਾਰਟੀ (ਬੀ. ਏ. ਪੀ.) ਦੇ ਨੇਤਾ ਨਵਾਬਜ਼ਦਾ ਸਿਰਾਜ ਰਾਇਸਾਨੀ ਸਮੇਤ 133 ਲੋਕਾਂ ਦੀ ਮੌਤ ਹੋ ਗਈ ਅਤੇ 200 ਤੋਂ ਵਧ ਜ਼ਖਮੀ ਹੋ ਗਏ। ਇਸ ਤੋਂ ਪਹਿਲਾਂ ਸੋਮਵਾਰ ਨੂੰ ਪੇਸ਼ਾਵਰ ਸ਼ਹਿਰ ਵਿਚ ਇਕ ਆਤਮਘਾਤੀ ਹਮਲੇ ਵਿਚ ਅਵਾਮੀ ਨੈਸ਼ਨਲ ਪਾਰਟੀ (ਏ. ਐੱਨ. ਪੀ.) ਦੇ ਨੇਤਾ ਅਤੇ ਆਮ ਚੋਣਾਂ ਦੇ ਉਮੀਦਵਾਰ ਹਾਰੂਨ ਬਿਲੌਰ ਅਤੇ 19 ਹੋਰ ਮਾਰੇ ਗਏ ਸਨ। 7 ਜੁਲਾਈ ਨੂੰ ਬਨੂੰ ਵਿਚ ਮੱਤਾਹਿਦਾ ਮਜਲਿਸ-ਏ-ਅਮਾਲ ਦੇ ਇਕ ਕਾਫਲੇ ‘ਤੇ ਹਮਲੇ ਵਿਚ 7 ਲੋਕ ਜ਼ਖਮੀ ਹੋ ਗਏ ਸਨ।


