- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਵਿੱਚ 158 ਫਰਦ ਕੇਂਦਰ ਆਨਲਾਈਨ
ਜ਼ਮੀਨ ਮਾਲਕ ਹੁਣ ਸੂਬੇ ਦੇ ਕਿਸੇ ਵੀ ਫਰਦ ਕੇਂਦਰ ’ਚੋਂ ਲੈ ਸਕਣਗੇ ਜਮ੍ਹਾਂਬੰਦੀ ਦੀ ਤਸਦੀਕਸ਼ੁਦਾ ਨਕਲ
ਚੰਡੀਗੜ੍ਹ – ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ ਅਤੇ ਪਰੇਸ਼ਾਨੀ ਰਹਿਤ ਸੇਵਾਵਾਂ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਮਾਲ ਵਿਭਾਗ ਵੱਲੋਂ ਕੁੱਲ 164 ਫਰਦ ਕੇਂਦਰਾਂ ’ਚੋਂ 158 ਕੇਂਦਰ ਆਨਲਾਈਨ ਕਰ ਦਿੱਤੇ ਗਏ ਹਨ। ਇਸ ਉਪਰਾਲੇ ਸਦਕਾ ਹੁਣ ਕੋਈ ਵੀ ਜ਼ਮੀਨ-ਮਾਲਕ ਸੂਬੇ ਦੇ ਕਿਸੇ ਵੀ ਫਰਦ ਕੇਂਦਰ ਵਿੱਚੋਂ ਜਮ੍ਹਾਂਬੰਦੀ ਦੀ ਤਸਦੀਕਸ਼ੁਦਾ ਨਕਲ ਲੈ ਸਕਦਾ ਹੈ। ਜ਼ਿਕਰਯੋਗ ਹੈ ਕਿ ਮਾਲ ਵਿਭਾਗ ਵੱਲੋਂ ਸਾਲ 2004 ਵਿੱਚ ਸੂਬੇ ਦੇ ਸਮੁੱਚੇ ਮਾਲ ਰਿਕਾਰਡ ਦੇ ਕੰਪਿਊਟਰੀਕਰਨ (ਡਿਜੀਟਾਈਜ਼ੇਸ਼ਨ) ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਜ਼ਮੀਨਾਂ ਨਾਲ ਸਬੰਧਤ ਰਿਕਾਰਡ ਨੂੰ ਆਨਲਾਈਨ ਮੁਹੱਈਆ ਕਰਾਇਆ ਜਾ ਸਕੇ। ਇਸ ਸਬੰਧੀ ਪੰਜਾਬ ਦੇ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਸੂਬੇ ਦੇ ਕੁੱਲ ਤਕਰੀਬਨ 13000 ਪਿੰਡਾਂ ਵਿੱਚੋਂ ਮਹਿਜ਼ 100 ਸ਼ਹਿਰੀ ਪਿੰਡਾਂ ਦਾ ਮਾਲ ਰਿਕਾਰਡ ਗੁੰਝਲਦਾਰ ਹੋਣ ਕਾਰਨ ਆਨਲਾਈਨ ਕਰਨ ਤੋਂ ਰਹਿ ਗਿਆ ਹੈ। ਇਨ੍ਹਾਂ ਪਿੰਡਾਂ ਦੇ ਮਾਲ ਰਿਕਾਰਡ ਨੂੰ ਆਨਲਾਈਨ ਕਰਨ ਦਾ ਕੰਮ ਵੀ ਜ਼ੋਰਾਂ ’ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਮਾਲ ਰਿਕਾਰਡ ਬਿਨਾਂ ਕਿਸੇ ਦੇਰੀ ਤੋਂ ਸਿੱਧਾ ਕੇਂਦਰੀ ਸਰਵਰ (ਕਲਾਊਡ) ਉਤੇ ਅਪਡੇਟ ਕੀਤਾ ਜਾਵੇਗਾ।


