ਪੈਟਰੋਲ-ਡੀਜ਼ਲ ਦੇ ਰੇਟ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਮੋਦੀ: ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਆਸਮਾਨ ਛੂਹ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਕਾਰਨ ਲੋਕ ਪ੍ਰੇਸ਼ਾਨ ਹਨ, ਇਸ ਲਈ ਇਨ੍ਹਾਂ ਉਤਪਾਦਾਂ ਨੂੰ ਜੀ.ਐਸ.ਟੀ. ਦੇ ਦਾਇਰੇ ਵਿੱਚ ਲਿਆਉਂਦਾ ਜਾਵੇ| ਗਾਂਧੀ ਨੇ ਅੱਜ ਟਵੀਟ ਕਰਕੇ ਕਿਹਾ ਕਿ ਮੋਦੀ ਜੀ, ਆਮ ਜਨਤਾ ਪੈਟਰੋਲ-ਡੀਜ਼ਲ ਦੀਆਂ ਆਸਮਾਨ ਛੂਹ ਰਹੀਆਂ ਕੀਮਤਾਂ ਤੋਂ ਪਰੇਸ਼ਾਨ ਹੈ| ਤੁਸੀਂ ਕ੍ਰਿਪਾ ਕਰਕੇ ਪੈਟਰੋਲ-ਡੀਜ਼ਲ ਨੂੰ ਜੀ.ਐਸ.ਟੀ. ਦੇ ਦਾਇਰੇ ਵਿੱਚ ਲਿਆਓ| ਸਰਕਾਰ ਨੇ ਬੀਤੇ ਦਿਨੀਂ ਪੈਟਰੋਲ ਅਤੇ ਡੀਜ਼ਲ ਉਤੇ ਕੇਂਦਰੀ ਉਤਪਾਦ ਫੀਸ ਘਟਾਉਣ ਦੀ ਘੋਸ਼ਣਾ ਕੀਤੀ ਹੈ, ਜਿਸ ਦੇ ਕਾਰਨ ਇਸ ਦੇ ਰੇਟ ਢਾਈ ਰੁਪਏ ਘਟੇ ਹਨ| ਕਾਂਗਰਸ ਨੇ ਇਸ ਨੂੰ ਜਨਤਾ ਦੇ ਗੁੱਸਾ ਅਤੇ ਚਾਰ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਚੁੱਕਿਆ ਗਿਆ ਕਦਮ ਕਰਾਰ ਦਿੱਤਾ ਹੈ|

VIA PUNJAB