ਸੁਪਰੀਮ ਕੋਰਟ ਨੇ ਦਿੱਲੀ ਨੂੰ ਪੂਰੇ ਰਾਜ ਦਾ ਦਰਜਾ ਦੇਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਦਿੱਲੀ ਨੂੰ ਪੂਰੇ ਰਾਜ ਦਾ ਦਰਜਾ ਦੇਣ ਲਈ ਦਾਇਰ ਪਟੀਸ਼ਨ ਨੂੰ ਖਾਰਜ ਕਰਦਿਆਂ ਕਿਹਾ ਕਿ ਸੰਵਿਧਾਨਕ ਬੈਂਕ ਦੇ ਫੈਸਲੇ ਦੇ ਬਾਅਦ ਇਸ ‘ਤੇ ਸੁਣਵਾਈ ਜ਼ਰੂਰੀ ਨਹੀਂ ਹੈ। ਸੰਵਿਧਾਨਕ ਬੈਂਚ ਨੇ ਆਪਣੇ ਫੈਸਲੇ ‘ਚ ਕਿਹਾ ਸੀ ਕਿ ਦਿੱਲੀ ਨੂੰ ਇਕ ਰਾਜ ਦਾ ਦਰਜਾ ਨਹੀਂ ਦਿੱਤਾ ਜਾ ਸਕਦਾ। ਬੈਂਚ ਨੇ ਪਟੀਸ਼ਨ ਖਾਰਜ ਕਰਦਿਆਂ ਕਿਹਾ ਕਿ ਇਹ ਅਰਥਹੀਣ ਹੋ ਗਈ ਹੈ। ਅਦਾਲਤ ਸੰਵਿਧਾਨ ਦੀ ਧਾਰਾ 239-ਏ ਤੇ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਸਰਕਾਰ ਕਾਨੂੰਨ 1991 ਨੂੰ ਅਸੰਵਿਧਾਨਕ ਘੋਸ਼ਿਤ ਕਰਨ ਲਈ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਦਿੱਲੀ ਲਈ ਮੌਜੂਦਾ ਸੰਵਿਧਾਨਕ ਵਿਵਸਥਾ ਹੀ ਰਾਸ਼ਟਰੀ ਰਾਜਧਾਨੀ ‘ਚ ਪ੍ਰਸ਼ਾਸਨ ਦੇ ਮਾੜੇ ਪ੍ਰਬੰਧ ਲਈ ਜ਼ਿੰਮੇਦਾਰ ਹੈ ਤੇ ਹਵਾ ਪ੍ਰਦੂਸ਼ਣ, ਟ੍ਰੈਫਿਕ ਸਮੱਸਿਆ, ਪਾਣੀ ਦਾ ਜਮਾਓ ਤੇ ਅਣਅਧਿਕਾਰਤ ਉਸਾਰੀ ਆਦਿ ਇਸੇ ਦਾ ਨਤੀਜਾ ਹੈ। ਪਟੀਸ਼ਨ ‘ਚ ਕਿਹਾ ਗਿਆ ਕਿ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇ ਕੇ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕਦਾ ਹੈ।

VIA PUNJAB