- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ਨੇ ਲਾਹੌਰ ‘ਚ ਭਾਰਤੀ ਹਾਈ ਕਮਿਸ਼ਨਰ ਦਾ ਭਾਸ਼ਣ ਰੱਦ ਕੀਤਾ
ਲਾਹੌਰ – ਦੁਵੱਲੇ ਸਬੰਧਾਂ ਵਿਚ ਤਣਾਅ ਵਿਚਾਲੇ ਪਾਕਿਸਤਾਨ ਨੇ ਵਿਦੇਸ਼ ਮੰਤਰਾਲੇ ਤੋਂ ਅਗਾਊਂ ਇਜਾਜ਼ਤ ਨਾ ਲੈਣ ‘ਤੇ ਇਥੇ ਇਕ ਟ੍ਰੇਨਿੰਗ ਇੰਸਟੀਚਿਊਟ ਵਿਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਦਾ ਨਿਰਧਾਰਿਤ ਭਾਸ਼ਣ ਆਖਰੀ ਮਿੰਟ ਵਿਚ ਰੱਦ ਕਰ ਦਿੱਤਾ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਸ ਘਟਨਾ ਚੱਕਰ ਨਾਲ ਸਬੰਧਤ ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਭਾਸ਼ਾ ਨੂੰ ਦੱਸਿਆ ਕਿ ਭਾਰਤੀ ਹਾਈ ਕਮਿਸ਼ਨਰ ਬਿਸਾਰੀਆ ਨੂੰ ਵੀਰਵਾਰ ਨੂੰ ਨੈਸ਼ਨਲ ਸਕੂਲ ਆਫ ਪਬਲਿਕ ਪਾਲਿਸੀ (ਐੱਨ. ਐੱਸ. ਪੀ. ਪੀ.) ਵਿਚ ਭਾਸ਼ਣ ਲਈ ਸੱਦਾ ਦਿੱਤਾ ਗਿਆ ਸੀ। ਪ੍ਰਸ਼ਾਸਨਿਕ ਸੇਵਾਵਾਂ ਦੇ ਅਧਿਕਾਰੀਆਂ ਨੂੰ ਟ੍ਰੇਨਿੰਗ ਦੇਣ ਵਾਲਾ ਇਹ ਇੰਸਟੀਚਿਊਟ ਅਕਾਦਮਿਕ ਵਿਦਵਾਨਾਂ, ਪੇਸ਼ੇਵਰਾਂ ਅਤੇ ਮੰਨੇ-ਪ੍ਰਮੰਨੇ ਮਹਿਮਾਨਾਂ ਨੂੰ ਨਿਯਮਿਤ ਤੌਰ ‘ਤੇ ਮਹਿਮਾਨ ਵਜੋਂ ਭਾਸ਼ਣ ਦੇਣ ਲਈ ਸੱਦਾ ਦਿੰਦਾ ਹੈ।


