- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਪੀ ਤੋਂ ਆਰੰਭ ਹੋਇਆ ਨਗਰ ਕੀਰਤਨ ਪੰਜਾਬ ’ਚ ਪ੍ਰਵੇਸ਼
ਸੰਗਤ ਵੱਲੋਂ ਥਾਂ-ਥਾਂ ਭਰਵਾਂ ਸਵਾਗਤ, ਸੁਲਤਾਨਪੁਰ ਲੋਧੀ ਵਿਖੇ ਭਲਕੇ 8 ਅਕਤੂਬਰ ਨੂੰ ਹੋਵੇਗਾ ਸੰਪੰਨ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਯੂਪੀ ਵਿਚ ਪੈਂਦੇ ਗੁਰਦੁਆਰਾ ਕੋੜੀ ਵਾਲਾ ਘਾਟ ਤੋਂ 1 ਅਕਤੂਬਰ ਨੂੰ ਖਾਲਸਈ ਜਾਹੋ ਜਲਾਲ ਨਾਲ ਆਰੰਭ ਹੋਏ ਨਗਰ ਕੀਰਤਨ ਨੇ ਅੱਜ ਪੰਜਾਬ ਵਿਚ ਪ੍ਰਵੇਸ਼ ਕੀਤਾ। ਸਤਵੇਂ ਦਿਨ ਹਰਿਆਣਾ ’ਚ ਪੈਂਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਦਸਵੀਂ ਕਪਾਲ ਮੋਚਨ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਲਈ ਨਗਰ ਕੀਰਤਨ ਦੀ ਅਰੰਭਤਾ ਮੌਕੇ ਭਾਈ ਸੁਖਵਿੰਦਰ ਸਿੰਘ ਨੇ ਅਰਦਾਸ ਕੀਤੀ ਤੇ ਇਸ ਉਪਰੰਤ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਤੇਜਿੰਦਰਪਾਲ ਸਿੰਘ ਲਾਡਵਾ, ਸ. ਅਮਰੀਕ ਸਿੰਘ ਸ਼ਾਹਪੁਰ, ਬੀਬੀ ਮਨਜੀਤ ਕੌਰ, ਬਾਬਾ ਸੁੱਖਾ ਸਿੰਘ ਕਾਰਸੇਵਾ ਵਾਲੇ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂ ਘੁੰਮਣ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਨਰਿੰਦਰ ਸਿੰਘ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਇਸ ਮੌਕੇ ਭਾਈ ਅਜਾਇਬ ਸਿੰਘ ਅਭਿਆਸੀ ਤੇ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਨੇ ਸੰਗਤ ਨੂੰ ਜਿਥੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਅਮਲੀ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ ਉਥੇ ਹੀ ਆਰੰਭਤਾ ਸਮੇਂ ਪੁੱਜੀਆਂ ਵੱਡੀ ਗਿਣਤੀ ਸੰਗਤਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਭਾਈ ਅਭਿਆਸੀ ਨੇ ਹਰਿਆਣਾ ਵਿਚ ਨਗਰ ਕੀਰਤਨ ਦੇ ਕੀਤੇ ਸ਼ਾਨਦਾਰ ਸਵਾਗਤ ਲਈ ਹਰਿਆਣਾ ਦੇ ਸਿੱਖ ਆਗੂ ਸ. ਰਘੂਜੀਤ ਸਿੰਘ ਵਿਰਕ, ਸ. ਬਲਦੇਵ ਸਿੰਘ ਕਾਇਮਪੁਰ, ਸ. ਤੇਜਿੰਦਰਪਾਲ ਸਿੰਘ ਢਿੱਲੋਂ ਤੇ ਬੀਬੀ ਮਨਜੀਤ ਕੌਰ ਤੇ ਸੰਗਤਾਂ ਦਾ ਵੀ ਉਚੇਚੇ ਤੌਰ ’ਤੇ ਧੰਨਵਾਦ ਕੀਤਾ। ਭਾਈ ਅਜਾਇਬ ਸਿੰਘ ਅਭਿਆਸੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਕੀਰਤਨ ਦੇ ਪੰਜਾਬ ਦੀ ਧਰਤੀ ’ਤੇ ਪੁੱਜਣ ਤੋਂ ਪਹਿਲਾਂ ਅੱਜ ਹਰਿਆਣਾ ਦੇ ਮਡਰੋਲੀ, ਸਢੌਰਾ, ਡੈਹਰ, ਨਰਾਇਣਗੜ੍ਹ, ਸ਼ਹਿਯਾਦਪੁਰ, ਹੰਡੇਸਰਾ, ਗੁਰਦੁਆਰਾ ਪੰਜੋਖਰਾ ਸਾਹਿਬ, ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਵਿਖੇ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕਰਕੇ ਖਾਲਸਾਈ ਜਾਹੋ ਜਲਾਲ ਨਾਲ ਸਵਾਗਤ ਕੀਤਾ ਅਤੇ ਵੱਖ ਵੱਖ ਤਰ੍ਹਾਂ ਦੇ ਲੰਗਰ ਲਗਾ ਕੇ ਨਗਰ ਕੀਰਤਨ ਵਿਚ ਸ਼ਾਮਲ ਸੰਗਤ ਦੀ ਟਹਿਲ ਸੇਵਾ ਕੀਤੀ। ਭਾਈ ਅਭਿਆਸੀ ਨੇ ਦੱਸਿਆ ਕਿ ਇਸ ਵਿਸ਼ਾਲ ਨਗਰ ਕੀਰਤਨ ਦੀ ਸਮਾਪਤੀ ਭਲਕੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਵੇਗੀ।


