- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵਲੋਂ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ। ਕਸਬਾ ਭੀਖੀ, ਜਿਲਾ ਮਾਨਸਾ ਵਿਖੇ ਤਾਇਨਾਤ ਫੂਡ ਇੰਸਪੈਕਟਰ ਮਨੀਸ਼ ਕੁਮਾਰ ਨੂੰ ਸ਼ਿਕਾਇਤਕਰਤਾ ਠੇਕੇਦਾਰ ਭਰਭੂਰ ਸਿੰਘ, ਵਾਸੀ ਭੀਖੀ ਜਿਲਾ ਮਾਨਸਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਫੂਡ ਇੰਸਪੈਕਟਰ ਵਲੋਂ ਉਸ ਦੇ ਢੋਆ-ਢੁਆਈ ਦੇ ਬਿੱਲਾਂ ਦੀ ਅਦਾਇਗੀ ਕਰਨ ਬਦਲੇ 5000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 4,000 ਰੁਪਏ ਵਿਚ ਤੈਅ ਹੋਇਆ ਹੈ।ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਫੂਡ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।


