- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਆਪ’ ਵਿਧਾਇਕ ਫੂਲਕਾ ਅੱਜ ਦੇਣਗੇ ਅਸਤੀਫਾ
ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਦਾਖਾ ਹਲਕੇ ਤੋਂ ਵਿਧਾਇਕ ਅਤੇ ਸੀਨੀਅਰ ਐਡਵੋਕੇਟ ਸ੍ਰੀ ਐਚ.ਐਸ. ਫੂਲਕਾ ਨੇ ਵਿਧਾਇਕੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿਤਾ ਹੈ।ਸ. ਫੂਲਕਾ ਨੇ ਐਲਾਨ ਕੀਤਾ ਕਿ ਉਹ ਸਰਕਾਰ ਵਲੋਂ ਬੇਅਦਬੀ ਤੇ ਗੋਲ਼ੀਕਾਂਡਾਂ ਦੀ ਜਾਂਚ ਸਹੀ ਤਰੀਕੇ ਨਾਲ ਨਾ ਕਰਨ ਦੇ ਰੋਸ ਵਜੋਂ ਭਲਕੇ ਯਾਨੀ ਸ਼ੁਕਰਵਾਰ ਨੂੰ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦੇਣਗੇ।ਫੂਲਕਾ ਨੇ ਦਸਿਆ ਕਿ ਉਨ੍ਹਾਂ ਸਰਕਾਰ ਨੂੰ ਕਾਰਵਾਈ ਕਰਨ ਲਈ ਪੰਦਰਾਂ ਦਿਨਾਂ ਦਾ ਸਮਾਂ ਦਿਤਾ ਸੀ ਤੇ ਅਜ 45 ਦਿਨ ਹੋ ਗਏ ਹਨ। ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਜ ਫਿਰ ਮਾਮਲੇ ਦੀ ਸੁਣਵਾਈ ਸੀ ਤੇ ਅਗਲੀ ਤਾਰੀਖ਼ 14 ਨਵੰਬਰ ਪੈ ਗਈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀ ਬੇਅਦਬੀ ਤੇ ਗੋਲ਼ੀਕਾਂਡਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਨੀਅਤ ਨਹੀਂ।


