- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ ਦੇ ਜੇਤੂ 23 ਖਿਡਾਰੀਆਂ ਨੂੰ 15.55 ਕਰੋੜ ਰੁਪਏ ਦੇ ਖੇਡ ਪੁਰਸਕਾਰ ਭੇਟ
ਸਰਟੀਫਿਕੇਟਾਂ ਦੇ ਨਾਲ-ਨਾਲ ਇਕ-ਇਕ ਐਪਲ ਆਈ ਫੋਨ ਵੀ ਦਿੱਤਾ
ਚੰਡੀਗੜ੍ਹ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ-2018 ਵਿਚ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ 23 ਖਿਡਾਰੀਆਂ ਨੂੰ ਮਾਨਤਾ ਦੇਣ ਲਈ 15.55 ਕਰੋੜ ਰੁਪਏ ਦੇ ਸੁਬਾਈ ਖੇਡ ਪੁਰਸਕਾਰ ਭੇਟ ਕੀਤੇ ਹਨ। ਇਸ ਸਮਾਰੋਹ ਮੌਕੇ ਉਘੇ ਅਥਲੀਟ ਮਿਲਖਾ ਸਿੰਘ ਵੀ ਮੁਖ ਮੰਤਰੀ ਨਾਲ ਹਾਜ਼ਰ ਸਨ। ਇਸ ਮੌਕੇ ਖਿਡਾਰੀਆਂ ਨੂੰ ਸਰਟੀਫਿਕੇਟਾਂ ਦੇ ਨਾਲ-ਨਾਲ ਇਕ-ਇਕ ਐਪਲ ਆਈ ਫੋਨ ਵੀ ਦਿਤਾ ਗਿਆ। ਇਸ ਮੌਕੇ ਆਪਣੇ ਭਾਸ਼ਣ ਵਿਚ ਮੁਖ ਮੰਤਰੀ ਨੇ ਹੇਠਲੇ ਪਧਰ ’ਤੇ ਖੇਡਾਂ ਨੂੰ ਬੜ੍ਹਾਵਾ ਦੇਣ ਅਤੇ ਵਖ ਵਖ ਪਹਿਲਕਦਮੀਆਂ ਰਾਹੀਂ ਖੇਡਾਂ ਵਿਚ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਭਰੋਸਾ ਪ੍ਰਗਟ ਕੀਤਾ ਕਿ ਅਗਲੀ ਉਲੰਪਿਕ ਵਿਚ ਪੰਜਾਬ ਦੇ ਖਿਡਾਰੀ ਪੂਰੀ ਤਰ੍ਹਾਂ ਚਮਕਣਗੇ ਕਿਉਂਕਿ ਸੂਬੇ ਵਿਚ ਹੁਨਰ ਦੀ ਕੋਈ ਵੀ ਕਮੀ ਨਹੀਂ ਹੈ। ਮੁਖ ਮੰਤਰੀ ਵਲੋਂ ਸਨਮਾਨਿਤ ਕੀਤੇ ਖਿਡਾਰੀਆਂ ਵਿਚੋਂ ਹਿਨਾ ਸਿਧੂ ਨੂੰ 1.75 ਕਰੋੜ ਰੁਪਏ ਦਾ ਇਨਾਮ ਦਿਤਾ ਗਿਆ। ਉਸ ਨੇ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ ਵਿਚ ਪਿਸਟਲ ਸ਼ੂਟਿੰਗ ਵਿਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਜਿਤੇ ਸਨ। ਇਸੇ ਤਰ੍ਹਾਂ ਹੀ ਪ੍ਰਨਾਬ ਚੋਪੜਾ (ਬੈਡਮਿੰਟਨ ਵਿਚ ਸੋਨ ਤਮਗਾ ਜਿਤਣ ਲਈ 75 ਲਖ ਰੁਪਏ), ਅੰਜੁਮ ਮੋਦਗਿਲ (ਸ਼ੂਟਿੰਗ ਵਿਚ ਚਾਂਦੀ ਦਾ ਤਮਗਾ ਜਿਤਣ ਲਈ 50 ਲਖ ਰੁਪਏ), ਨਵਜੀਤ ਕੌਰ ਢਿਲੋਂ ( ਡਿਸਕਸ ’ਚ ਕਾਂਸੇ ਦਾ ਤਮਗਾ ਜਿਤਣ ਲਈ 40 ਲਖ ਰੁਪਏ), ਵਿਕਾਸ ਠਾਕੁਰ (ਵੇਟ ਲਿਫਟਿੰਗ ਵਿਚ ਕਾਂਸੇ ਦਾ ਤਮਗਾ ਜਿਤਣ ਲਈ 40 ਲਖ ਰੁਪਏ) ਨੂੰ ਸਨਮਾਨਿਤ ਕੀਤਾ ਗਿਆ ਹੈ। ਵੇਟਲਿਫਟਰ ਪ੍ਰਭਦੀਪ ਸਿੰਘ ਵਲੋਂ ਚਾਂਦੀ ਦਾ ਤਮਗਾ ਜਿਤਣ ਲਈ 50 ਲਖ ਰੁਪਏ ਦਾ ਇਨਾਮ ਉਸਦੀ ਮਾਤਾ ਨੇ ਪ੍ਰਾਪਤ ਕੀਤਾ। ਏਸ਼ੀਆਈ ਖੇਡਾਂ ਵਿਚ ਤਜਿੰਦਰ ਪਾਲ ਸਿੰਘ ਤੂਰ ਅਤੇ ਸਵਰਨ ਸਿੰਘ ਨੂੰ ਕ੍ਰਮਵਾਰ ਗੋਲਾ ਸੁੱਟਣ ਅਤੇ ਰੋਇੰਗ ਵਿਚ ਸੋਨ ਤਮਗਾ ਜਿਤਣ ਵਾਸਤੇ ਇਕ-ਇਕ ਕਰੋੜ ਰੁਪਏ ਦਾ ਇਨਾਮ ਦਿਤਾ ਗਿਆ ਹੈ। ਸੁਖਮੀਤ ਸਿੰਘ ਨੂੰ ਰੋਇੰਗ ਵਿਚ ਸੋਨ ਤਮਗਾ ਜਿਤਣ ਲਈ ਇਕ ਕਰੋੜ ਰੁਪਏ ਦਾ ਇਨਾਮ ਪ੍ਰਾਪਤ ਹੋਇਆ ਹੈ ਤੇਹਰੀ ਛਾਲ (ਅਥਲੈਟਿਕਸ) ਵਿਚ ਸੋਨ ਤਮਗਾ ਜਿਤਣ ਲਈ ਅਰਪਿੰਦਰ ਸਿੰਘ ਨੂੰ ਇਕ ਕਰੋੜ ਰੁਪਏ ਦਾ ਇਨਾਮ ਮਿਲਿਆ ਹੈ। ਰਮਨਦੀਪ ਕੌਰ ਖਹਿਰਾ ਨੂੰ 75 ਲਖ ਰੁਪਏ, ਰੀਨਾ ਖੋਖਰ ਨੂੰ 75 ਲਖ ਰੁਪਏ, ਰੁਪਿੰਦਰ ਪਾਲ ਸਿੰਘ ਨੂੰ 50 ਲਖ ਰੁਪਏ, ਗੁਰਜੀਤ ਕੌਰ ਨੂੰ 75 ਲਖ ਰੁਪਏ ਅਤੇ ਅਕਾਸ਼ਦੀਪ ਸਿੰਘ ਨੂੰ 50 ਲਖ ਰੁਪਏ ਦਾ ਇਨਾਮ ਮਿਲਿਆ ਹੈ। ਭਗਵਾਨ ਸਿੰਘ ਨੂੰ 50 ਲਖ ਰੁਪਏ ਦਾ ਇਨਾਮ ਦਿਤਾ ਗਿਆ। ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਕਿਹਾ ਕਿ ਪੰਜਾਬੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ ਦੀ ਵਾਗਡੋਰ ਇਸ ਵੇਲੇ ਖੁਦ ਖਿਡਾਰੀ ਰਹੇ ਕੈਪਟਨ ਅਮਰਿੰਦਰ ਸਿੰਘ ਦੇ ਹੱਥਾਂ ਵਿੱਚ ਹੈ। ਇਸ ਸਮਾਰੋਹ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਵਿਧਾਇਕ ਪਰਗਟ ਸਿੰਘ ਅਤੇ ਪੰਜਾਬ ਉਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਹਾਜ਼ਰ ਸਨ। ਇਸ ਮੌਕੇ ਅਦਾਕਾਰ ਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਬਹਾਲ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ।


