- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੰਮ੍ਰਿਤਸਰ ਦੇ ਪੁਰਤਾਨ 12 ਗੇਟ ਸੁਰਜੀਤ ਹੋਣਗੇ : ਸ. ਨਵਜੋਤ ਸਿੰਘ ਸਿੱਧੂ
15 ਨੂੰ ਮੁੱਖ ਮੰਤਰੀ ਸ਼ਹਿਰ ਦੇ ਵਿਕਾਸ ਦਾ ਨਵਾਂ ਅਧਿਆਏ ਸ਼ੁਰੂ ਕਰਨਗੇ
ਅੰਮ੍ਰਿਤਸਰ – ਇਤਹਾਸਕ ਰਾਮ ਬਾਗ, ਜਿਸਦੀ ਉਸਾਰੀ ਮਹਾਰਾਜਾ ਰਣਜੀਤ ਸਿੰਘ ਵੱਲੋਂ ਕਰਵਾਈ ਗਈ ਸੀ, ਪਰ ਅੰਗਰੇਜ਼ੀ ਰਾਜ ਦੌਰਾਨ ਢਾਹ ਦਿੱਤਾ ਗਿਆ ਸੀ, ਦੀ ਮੁੜ ਉਸਾਰੀ ਉਸਦੇ ਪੁਰਾਣੇ ਠਾਠ-ਬਾਠ ਵਿਚ ਧਿਆਨ ਵਿਚ ਰੱਖਕੇ ਕੀਤੀ ਗਈ ਹੈ ਅਤੇ ਅੱਜ ਸਥਾਨਕ ਸਰਕਾਰਾਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਦੁਬਾਰਾ ਲੋਕਾਂ ਲਈ ਖੋਲ੍ਹ ਦਿੱਤਾ ਗਿਆ। ਦੱਸਣਯੋਗ ਹੈ ਕਿ ਇੱਥੇ ਹੁਣ ਲੋਕ ਵਿਰਸਾ ਅਜਾਇਬਘਰ ਬਨਾਉਣ ਦੇ ਨਾਲ-ਨਾਲ ਇੱਥੇ ਪੁਰਾਣੇ ਸਮੇਂ ਚੱਲਦੀ ਮਿਉਸੀਂਪਲ ਪ੍ਰੈਸ ਅਤੇ ਸਕੂਲ ਨੂੰ ਵੀ ਮੁੜ ਸੁਰਜੀਤ ਕੀਤਾ ਗਿਆ ਹੈ। ਸ. ਸਿੱਧੂ ਨੇ ਇਸਦਾ ਉਦਾਘਟਨ ਕਾਰਪੋਰੇਸ਼ਨ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਦੇ ਹੱਥੋਂ ਕਰਵਾਇਆ। ਇਸ ਮੌਕੇ ਸ੍ਰੀਮਤੀ ਨਵਜੋਤ ਕੌਰ ਸਿੱਧੂ, ਮੇਅਰ ਸ. ਕਰਮਜੀਤ ਸਿੰਘ ਰਿੰਟੂ, ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਸ੍ਰੀ ਐਸ ਸ੍ਰੀਵਾਸਤਵਾ, ਸਹਾਇਕ ਕਮਿਸ਼ਨਰ ਮੈਡਮ ਕੋਮਲ, ਜੁਇੰਟ ਕਮਿਸ਼ਨਰ ਸ੍ਰੀ ਨਿਤਿਸ਼ ਸਿੰਗਲਾ, ਡਿਪਟੀ ਮੇਅਰ ਸ੍ਰੀ ਰਮਨ ਬਖਸ਼ੀ ਅਤੇ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ। ਸ. ਸਿੱਧੂ ਨੇ ਇਸ ਕੰਮ ਨੂੰ ਨੇਪਰੇ ਚਾੜਨ ਲਈ ਕਮਿਸ਼ਨਰ ਅਤੇ ਸਿਟੀ ਐਂਕਰ ਮੈਡਮ ਗੁਰਮੀਤ ਰਾਏ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਸ੍ਰੀ ਸਿੱਧੂ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਸ਼ਹਿਰ ਦੀ ਵਿਰਾਸਤ ਨੂੰ ਸੰਭਾਲਣ ਲਈ ਇਸਦੀ ਚਾਰ-ਦੁਆਰੀ ਦੇ 12 ਗੇਟ ਮੁੜ ਸੁਰਜੀਤ ਕੀਤੇ ਜਾਣਗੇ ਅਤੇ ਸ਼ਹਿਰ ਨੂੰ ਸੈਲਾਨੀ ਦੇ ਆਕਰਸ਼ਣ ਦਾ ਕੇਂਦਰ ਬਨਾਉਣ ਲਈ 15 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ ਦੇ ਵਿਕਾਸ ਲਈ ਨਵੇਂ ਅਧਿਆਏ ਦੀ ਸ਼ੁਰੂਆਤ ਕਰਨਗੇ। ਉਨਾਂ ਕਿਹਾ ਕਿ ਜੋ ਕੰਮ ਪਿਛਲੇ 70 ਸਾਲਾਂ ਵਿਚ ਨਹੀਂ ਹੋਏ, ਉਹ ਅਸੀਂ ਅਗਲੇ 2 ਸਾਲਾਂ ਵਿਚ ਪੂਰੇ ਕਰਕੇ ਵਿਖਾ ਦਿਆਂਗੇ। ਉਨਾਂ ਦੱਸਿਆ ਕਿ ਅੰਮ੍ਰਿਤਸਰ ਹਵਾਈ ਅੱਡੇ ਨਾਲ ਜੋ ਸੈਰ-ਸਪਾਟਾ ਸਰਕਟ ਵਿਕਸਤ ਕੀਤਾ ਗਿਆ ਹੈ, ਉਸ ਵਿਚ 18 ਅਜਿਹੇ ਸਥਾਨ ਜੋੜੇ ਗਏ ਹਨ, ਜਿੱਥੇ ਘੁੰਮਣ ਲਈ ਸੈਲਾਨੀ 2-3 ਦਿਨ ਅੰਮ੍ਰਿਤਸਰ ਰੁਕਣਗੇ ਅਤੇ ਇਸ ਨਾਲ ਸ਼ਹਿਰ ਦੀ ਸੈਰਸਪਾਟਾ ਸਨਅਤ ਨੂੰ ਵੱਡਾ ਲਾਭ ਮਿਲੇਗਾ। ਉਨਾਂ ਦੱਸਿਆ ਕਿ ਸੈਰ ਸਪਾਟਾ ਸਨਅਤ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਵੇਗੀ। ਸ. ਸਿੱਧੂ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਪੰਜਾਬ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਰਗੀ ਸ਼ਾਨ ਮੁੜ ਬਹਾਲ ਹੋਵੇ ਅਤੇ ਸਾਡੇ ਭਰਾ, ਜੋ ਕਿ ਵਿਦੇਸ਼ਾਂ ਵਿਚ ਪੱਕੇ ਤੌਰ ’ਤੇ ਵਸ ਗਏ ਹਨ, ਉਹ ਮੁੜ ਪੰਜਾਬ ਆਉਣ ਤੇ ਆਪਣੀਆਂ ਜੜਾਂ ਨਾਲ ਜੁੜਨ।


