- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੈਕਸੀਕੋ ਵਿੱਚ ਸ਼ਾਪਿੰਗ ਮਾਲ ਢਹਿ ਜਾਣ ਕਾਰਨ 7 ਵਿਅਕਤੀਆਂ ਦੀ ਮੌਤ
ਮੈਕਸੀਕੋ ਸਿਟੀ – ਮੈਕਸੀਕੋ ਵਿੱਚ ਇਕ ਸ਼ਾਪਿੰਗ ਮਾਲ ਦੇ ਢਹਿ ਜਾਣ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ| ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜੇ ਕਈ ਮਜ਼ਦੂਰ ਲਾਪਤਾ ਵੀ ਹਨ| ਲੋਕਲ ਕੌਂਸਲ ਸਕੱਤਰ ਜੈਨਾਰੀਓ ਗਰੇਸੀਆ ਨੇ ਦੱਸਿਆ ਕਿ ਉਨ੍ਹਾਂ ਨੂੰ 15 ਵਿਅਕਤੀਆਂ ਦੇ ਜ਼ਖਮੀ ਹੋਣ ਅਤੇ ਮਾਰੇ ਜਾਣ ਦੀ ਖਬਰ ਮਿਲੀ ਹੈ| ਮੰਨਿਆ ਜਾ ਰਿਹਾ ਹੈ ਕਿ ਇਹ ਸਭ ਇਸ ਮਾਲ ਦਾ ਨਿਰਮਾਣ ਕਰਨ ਵਾਲੇ ਮਜ਼ਦੂਰ ਹਨ| ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇੱਥੇ ਇਕ 3 ਮੰਜ਼ਲਾਂ ਇਮਾਰਤ ਦਾ ਨਿਰਮਾਣ ਕਾਰਜ ਚੱਲ ਰਿਹਾ ਸੀ ਅਤੇ ਇਸ ਇਮਾਰਤ ਨੂੰ ਬਣਾਉਣ ਲਈ ਮਾਲਕ ਕੋਲ ਜ਼ਰੂਰੀ ਲਾਇਸੈਂਸ ਵੀ ਨਹੀਂ ਹੈ| ਘਟਨਾ ਦੀਆਂ ਤਸਵੀਰਾਂ ਵਿੱਚ ਸਪੱਸ਼ਟ ਦਿਖਾਈ ਦੇ ਰਿਹਾ ਹੈ ਕਿ ਮਲਬੇ ਹੇਠ ਫਸੇ ਮਜ਼ਦੂਰਾਂ ਨੂੰ ਬਾਹਰ ਕੱਢਣ ਲਈ ਕੋਸ਼ਿਸ਼ਾਂ ਚੱਲ ਰਹੀਆਂ ਹਨ| ਸਥਾਨਕ ਸਮੇਂ ਮੁਤਾਬਕ ਇਹ ਘਟਨਾ ਬੀਤੇ ਵੀਰਵਾਰ ਰਾਤ ਨੂੰ ਵਾਪਰੀ| ਰਾਹਤ ਟੀਮ ਅਜੇ 9 ਹੋਰ ਮਜ਼ਦੂਰਾਂ ਨੂੰ ਲੱਭ ਰਹੀ ਹੈ| ਜਿਕਰਯੋਗ ਕਿ ਜੁਲਾਈ ਮਹੀਨੇ ਵੀ ਇੱਥੇ ਨਵਾਂ ਬਣਿਆ ਸ਼ਾਪਿੰਗ ਮਾਲ ਢਹਿ ਗਿਆ ਸੀ ਪਰ ਉਸ ਸਮੇਂ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਸੀ|


