- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਵੱਲੋਂ ਤੇਲ ਤੇ ਗੈਸ ਉਤਪਾਦਨ ਸਥਿਤੀ ਦੀ ਸਮੀਖਿਆ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਸਰਕਾਰੀ ਤੇਲ ਤੇ ਕੁਦਰਤੀ ਗੈਸ ਨਿਗਮ (ਓਐੱਨਜੀਸੀ) ਅਤੇ ਆਇਲ ਇੰਡੀਆ ਲਿਮਟਡ ਦੀ ਸਮੀਖਿਆ ਕੀਤੀ। ਮੀਟਿੰਗ ਦਾ ਮਕਸਦ ਇਸ ਗੱਲ ਦਾ ਵਿਸ਼ਲੇਸ਼ਣ ਕਰਨਾ ਸੀ ਕਿ ਤੇਲ ਦੀ ਦਰਾਮਦ ਨੂੰ 10 ਫੀਸਦ ਘਟਾਉਣ ਦੇ ਟੀਚੇ ਨੂੰ ਕਿਵੇਂ ਪੂਰਾ ਕਰਨਾ ਹੈ।ਸੂਤਰਾਂ ਅਨੁਸਾਰ ਮੀਟਿੰਗ ਵਿੱਚ ਓਐੱਨਜੀਸੀ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਸ਼ਸ਼ੀ ਸ਼ੰਕਰ ਅਤੇ ਆਇਲ ਇੰਡੀਆ ਲਿਮਟਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਉਤਪਲ ਬੋਰਾ ਨੇ ਆਪੋ-ਆਪਣੀਆਂ ਕੰਪਨੀਆਂ ਦੇ ਅਗਲੇ ਪੰਜ ਸਾਲਾਂ ਦੇ ਤੇਲ ਤੇ ਗੈਸ ਉਤਪਾਦਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇਲ ਮੰਤਰੀ ਧਰਮਿੰਦਰ ਪ੍ਰਧਾਨ ਤੇ ਪੈਟਰੋਲੀਅਮ ਸਕੱਤਰ ਐੱਮ.ਐੱਮ. ਕੁੱਟੀ ਵੀ ਮੌਜੂਦ ਸਨ। ਸ੍ਰੀ ਮੋਦੀ ਨੇ ਮਾਰਚ 2015 ਵਿੱਚ ਤੇਲ ਤੇ ਗੈਸ ਦੇ ਖੇਤਰ ਵਿੱਚ ਨਿਰਭਰਤਾ ਨੂੰ ਘਟਾ ਕੇ 2022 ਤੱਕ ਕੁੱਲ ਜ਼ਰੂਰਤ ਦੇ 67 ਫੀਸਦ ਤੱਕ ਲਿਆਉਣ ਦਾ ਸੱਦਾ ਦਿੱਤਾ ਸੀ। ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਸਰਕਾਰ ਨੇ ਖੋਜ ਤੇ ਉਤਪਾਦਨ ਨੀਤੀ ’ਚ ਬਦਲਾਅ ਕੀਤਾ ਹੈ ਅਤੇ ਇਸ ਨੂੰ ਨਿਵੇਸ਼ਕਾਂ ਪੱਖੀ ਬਣਾਇਆ ਹੈ। ਖੋਜ ਤੇ ਉਤਪਾਦਨ ਕੰਪਨੀਆਂ ਹੁਣ ਕਾਨੂੰਨੀ ਤੌਰ ’ਤੇ ਉਨ੍ਹਾਂ ਫੀਲਡਾਂ ’ਤੇ ਸ਼ੈਲ ਗੈਸ ਤੇ ਕੋਲੇ ਤੋਂ ਮਿਥੇਨ ਗੈਸ ਕੱਢਣ ਵਰਗੇ ਗੈਰ ਰਵਾਇਤੀ ਸਰੋਤਾਂ ਦਾ ਇਸਤੇਮਾਲ ਕਰ ਸਕਦੀਆਂ ਹਨ।


