- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਦੇ ਚੀਫ ਜਸਟਿਸ ਦਾ ਮੁਸ਼ੱਰਫ ਨੂੰ ਆਦੇਸ਼ ‘ਵਾਪਸ ਆ ਜਾਓ’
ਇਸਲਾਮਾਬਾਦ – ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਮੁੱਖ ਜੱਜ ਸਾਕਿਬ ਨਿਸਾਰ ਨੇ ਵੀਰਵਾਰ ਨੂੰ ਦੁਬਈ ਵਿਚ ਰਹਿ ਰਹੇ ਸਾਬਕਾ ਤਾਨਾਸ਼ਾਹ ਪਰਵੇਜ਼ ਮੁਸ਼ੱਰਫ ਨੂੰ ਦੇਸ਼ਧ੍ਰੋਹ ਦੇ ਮਾਮਲੇ ਵਿਚ ਆਪਣਾ ਬਿਆਨ ਦਰਜ ਕਰਾਉਣ ਲਈ ਅਦਾਲਤ ਵਿਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ। ਜੱਜ ਨੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ,”ਪਾਕਿਸਤਾਨ ਵਿਚ ਵੀ ਚੰਗੇ ਡਾਕਟਰ ਹਨ।” 75 ਸਾਲਾ ਜਨਰਲ ਪਰਵੇਜ਼ ਮੁਸ਼ੱਰਫ ਸਾਲ 2007 ਵਿਚ ਸੰਵਿਧਾਨ ਨੂੰ ਮੁਅੱਤਲ ਕਰਨ ਦੇ ਮਾਮਲੇ ਵਿਚ ਦੇਸ਼ਧ੍ਰੋਹ ਦੇ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ। ਪਾਕਿਸਤਾਨੀ ਫੌਜ ਦੇ ਸਾਬਕਾ ਪ੍ਰਧਾਨ ਮਾਰਚ 2016 ਵਿਚ ਆਪਣਾ ਇਲਾਜ ਕਰਾਉਣ ਲਈ ਦੁਬਈ ਚਲੇ ਗਏ ਸਨ। ਇਸ ਮਗਰੋਂ ਸੁਰੱਖਿਆ ਅਤੇ ਸਿਹਤ ਕਾਰਨਾਂ ਦਾ ਹਵਾਲਾ ਦੇ ਕੇ ਮੁਸ਼ੱਰਫ ਦੇਸ਼ ਪਰਤਣ ਤੋਂ ਇਨਕਾਰ ਕਰਦੇ ਰਹੇ ਹਨ। ਚੀਫ ਜਸਟਿਸ ਨੇ ਵੀਰਵਾਰ ਨੂੰ ਆਪਣੀ ਟਿੱਪਣੀ ਉਦੋਂ ਕੀਤੀ ਜਦੋਂ ਉਹ ਸਾਲ 2007 ਵਿਚ ਮੁਸ਼ੱਰਫ ਵੱਲੋਂ ਰਾਸ਼ਟਰਪਤੀ ਦੇ ਤੌਰ ‘ਤੇ ਪਾਸ ਕੀਤੇ ਗਏ ਰਾਸ਼ਟਰੀ ਸੁਲਹ ਆਰਡੀਨੈਂਸ (ਐੱਨ.ਆਰ.ਓ.) ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਕਰਨ ਵਾਲੀ ਬੈਂਚ ਦੀ ਅਗਵਾਈ ਕਰ ਰਹੇ ਸਨ। ਐੱਨ.ਆਰ.ਓ. ਦੇ ਤਹਿਤ ਕਿਸੇ ਵੀ ਸ਼ਖਸ ਵਿਰੁੱਧ ਚੱਲ ਰਹੇ ਭ੍ਰਿਸ਼ਟਾਚਾਰ ਅਤੇ ਅਪਰਾਧਿਕ ਮਾਮਲਿਆਂ ਨੂੰ ਰੱਦ ਕਰ ਕੇ ਉਸ ਨੂੰ ਆਮ ਮੁਆਫੀ ਦੇਣ ਦਾ ਅਧਿਕਾਰ ਸਰਕਾਰ ਨੂੰ ਮਿਲ ਗਿਆ ਸੀ। ਇਸ ਨਾਲ ਕਾਰਵਾਈ ਦੇ ਡਰ ਨਾਲ ਦੇਸ਼ ਤੋਂ ਬਾਹਰ ਚਲੇ ਗਏ ਸਿਆਸੀ ਵਿਅਕਤੀਆਂ ਲਈ ਦੇਸ਼ ਪਰਤ ਕੇ ਲੋਕਤੰਤਰੀ ਪ੍ਰਕਿਰਿਆ ਦਾ ਹਿੱਸਾ ਬਣਨ ਦਾ ਰਸਤਾ ਸਾਫ ਹੋ ਗਿਆ ਸੀ।


