- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਿਥਵੀ ‘ਚ ਸਚਿਨ, ਸਹਿਵਾਗ ਤੇ ਲਾਰਾ ਦੀ ਝਲਕ : ਸ਼ਾਸਤਰੀ
ਹੈਦਰਾਬਾਦ – ਤੇਜ਼ ਗੇਂਦਬਾਜ਼ ਉਮੇਸ਼ ਯਾਦਵ ਦੇ ਕਰੀਅਰ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਕ੍ਰਿਕਟ ਟੀਮ ਨੇ ਵੈਸਟਇੰਡੀਜ਼ ਵਿਰੁੱਧ ਦੂਜੇ ਤੇ ਆਖਰੀ ਕ੍ਰਿਕਟ ਟੈਸਟ ਦੇ ਤੀਜੇ ਹੀ ਦਿਨ ਐਤਵਾਰ 10 ਵਿਕਟਾਂ ਨਾਲ ਇਕਤਰਫਾ ਜਿੱਤ ਆਪਣੇ ਨਾਂ ਕਰਨ ਦੇ ਨਾਲ ਹੀ ਸੀਰੀਜ਼ ਵਿਚ 2-0 ਨਾਲ ਕਲੀਨ ਸਵੀਪ ਕਰ ਲਈ। ਭਾਰਤੀ ਟੀਮ ਦੇ ਕੋਚ ਰਵੀ ਸ਼ਾਸਤਰੀ ਨੂੰ ਨੌਜਵਾਨ ਖਿਡਾਰੀ ਪ੍ਰਿਥਵੀ ਸ਼ਾਹ ਦੀ ਬੱਲੇਬਾਜ਼ੀ ਵਿਚ ਆਧੁਨਿਕ ਯੁਗ ਦੇ ਤਿੰਨ ਸਫਲ ਬੱਲੇਬਾਜ਼ਾਂ ਦੀ ਝਲਕ ਦਿਸਦੀ ਹੈ, ਜਿਸ ਨੇ ਬੱਲੇਬਾਜ਼ੀ ਦੇ ਨਿਯਮਾਂ ਦੇ ਦਾਇਰੇ ਤੋਂ ਹਟ ਕੇ ਖੇਡ ਕੇ ਸਫਲਤਾ ਹਾਸਲ ਕੀਤੀ ਹੈ। ਸ਼ਾਸਤਰੀ ਨੇ ਕਿਹਾ ਕਿ 18 ਸਾਲ ਦੇ ਇਸ ਸਲਾਮੀ ਬੱਲੇਬਾਜ਼ ਵਿਚ ਸਚਿਨ ਤੇਂਦੁਲਕਰ, ਬ੍ਰਾਇਨ ਲਾਰਾ ਤੇ ਵਰਿੰਦਰ ਸਹਿਵਾਗ ਦੀ ਝਲਕ ਦਿਸਦੀ ਹੈ। ਭਾਰਤੀ ਕੋਚ ਨੇ ਕਿਹਾ, ”ਉਸ ਦਾ (ਪ੍ਰਿਥਵੀ ਦਾ) ਜਨਮ ਕ੍ਰਿਕਟ ਲਈ ਹੀ ਹੋਇਆ ਹੈ। ਉਹ 8 ਸਾਲ ਦੀ ਉਮਰ ਤੋਂ ਮੁੰਬਈ ਦੇ ਮੈਦਾਨਾਂ ‘ਤੇ ਖੇਡ ਰਿਹਾ ਹੈ। ਤੁਸੀਂ ਉਸ ਦੀ ਸਖਤ ਮਿਹਨਤ ਦੇਖ ਸਕਦੇ ਹੋ। ਦਰਸ਼ਕਾਂ ਨੂੰ ਵੀ ਉਸ ਦੀ ਖੇਡ ਸ਼ਾਨਦਾਰ ਲੱਗਦੀ ਹੈ।”


