- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਹੱਤਵਪੂਰਨ ਮੁੱਦਿਆਂ ਨੂੰ ਲੈ ਕੇ ਅਕਾਲੀ ਦਲ ਦਾ ਵਫਦ ਅੱਜ ਰਾਜਪਾਲ ਪੰਜਾਬ ਨੂੰ ਮਿਲੇਗਾ : ਡਾ. ਚੀਮਾ
ਚੰਡੀਗੜ – ਸ਼੍ਰੋਮਣੀ ਅਕਾਲੀ ਦਲ ਦਾ ਇੱਕ ਉਚ ਪੱਧਰੀ ਵਫਦ ਕੱਲ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਦਿਨੇ 12.30 ਵਜੇ ਮਿਲੇਗਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਫਦ ਵੱਲੋਂ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਵਿੱਚ ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਪੰਜਾਬੀ ਦੀ ਕੀਤੀ ਜਾ ਰਹੀ ਅਣਦੇਖੀ, ਪੰਜਾਬ ਵਿੱਚ ਅਧਿਆਪਕਾਂ ਦੀ ਚੱਲ ਰਹੀ ਹੜਤਾਲ, ਐਸ.ਸੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਨਾ ਮਿਲਣਾ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣਾਂ ਅਤੇ ਸੂਬੇ ਵਿੱਚ ਅਮਨ ਅਤੇ ਕਾਨੂੰਨ ਦੀ ਮਾੜੀ ਹਾਲਤ ਸਬੰਧੀ ਰਾਜਪਾਲ ਨੂੰ ਲਿਖਤੀ ਮੰਗ ਪੱਤਰ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਇਸ ਵਫਦ ਵਿੱਚ ਸ਼ਾਮਲ ਹੋਣਗੇ।


