- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਭਰ ’ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼
ਲੁਧਿਆਣਾ – ਸ਼ਹਿਰ ਵਿਚ ਦਿਨ ਬ ਦਿਨ ਵਧ ਰਹੀਆਂ ਲੁਟਾ-ਖੋਹਾਂ ਤੇ ਚੋਰੀ ਦੀਆ ਵਾਰਦਾਤਾਂ ਕਰਨ ਵਾਲੇ ਗਿਰੋਹ ਤੇ ਠਲ ਪਾਉਂਦੇ ਹੋਏ। ਕ੍ਰਾਈਮ ਬਰਾਂਚ-1 ਦੀ ਪੁਲਿਸ ਵਲੋਂ 3 ਮੁਲਜਮਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਕੇਸ ਬਾਰੇ ਦਸਦੇ ਹੋਏ ਥਾਣੇਦਾਰ ਅਮਰੀਕ ਸਿੰਘ ਨੇ ਦਸਿਆ ਕਿ ਮੁਖ਼ਬਰ ਪਾਸੋ ਇਤਲਾਹ ਮਿਲੀ ਕਿ ਪੰਜਾਬ ਦੇ ਵਖ-ਵਖ ਜ਼ਿਲਿਆਂ ਵਿਚ ਚੋਰੀ ਤੇ ਲੁਟਾ-ਖੋਹਾਂ ਦੀਆ ਅਣਗਿਣਤ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਸਲੇਮ ਟਾਬਰੀ ਇਲਾਕੇ ਵਿਚ ਘੁੰਮ ਰਹੇ ਹਨ ਜਿਸਤੇ ਥਾਣੇਦਾਰ ਅਮਰੀਕ ਸਿੰਘ ਨੇ ਤੁਰੰਤ ਆਪਣੇ ਸਾਥੀਆਂ ਸਮੇਤ ਟ੍ਰੈਪ ਲਗਾ ਤਿੰਨਾਂ ਮੁਲਜਮਾਂ ਨੂੰ ਇਕ ਜੇਨ ਕਾਰ ਅਤੇ 3 ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਜਿਨ੍ਹਾਂ ਦੀ ਪਛਾਣ ਅਜੈ ਕੁਮਾਰ ਪੁਤਰ ਬਗਾ ਵਾਸੀ ਮੁਹਲਾ ਪੀਰੂ ਬੰਦਾ ਸਲੇਮ ਟਾਬਰੀ, ਰਵੀ ਉਰਫ ਦੀਪੂ ਪੁਤਰ ਬੇਹੜ ਸਿੰਘ ਵਾਸੀ ਪਿੰਡ ਖਾਈ ਖੇਮੇਕੀ ਅਤੇ ਵਿਲੀਅਮ ਉਰਫ ਨਿਕਾ ਪੁਤਰ ਮਹਿੰਦਰ ਵਾਸੀ ਭਟੀਆਂ ਵਾਲੀ ਬਸਤੀ ਫਿਰੋਜ਼ਪੁਰ ਦੇ ਵਜੋਂ ਹੋਈ ਹੈ। ਜਿਨ੍ਹਾਂ ਨੇ ਪੁਛਗਿਛ ਦੌਰਾਨ ਪੁਲਿਸ ਨੂੰ ਦਸਿਆ ਕਿ ਉਨ੍ਹਾਂ ਸਾਰਿਆਂ ਨੇ ਮਿਲ ਕੇ ਪੰਜਾਬ ਦੇ ਵਖ-ਵਖ ਜ਼ਿਲਿਆਂ ਵਿਚ ਚੋਰੀ ਤੇ ਲੁਟਾ-ਖੋਹਾਂ ਦੀਆ ਅਣਗਿਣਤ ਵਾਰਦਾਤਾਂ ਨੂੰ ਅੰਜਾਮ ਦੇ ਚੁਕੇ ਹਨ। ਤੇ ਮੁਲਜ਼ਮ ਅਜੈ ਕੁਮਾਰ ਉਪਰ 2 ਦਰਜਨ ਦੇ ਕਰੀਬ ਵਖ-ਵਖ ਜ਼ਿਲਿਆਂ ਦੇ ਥਾਣਿਆਂ ਵਿਚ ਚੋਰੀ ਕਰਨ ਦੇ ਦੋਸ਼ ਵਿਚ ਮੁਕਦਮੇ ਦਰਜ ਹਨ ਤੇ ਕਈ ਮੁਕਦਮਿਆਂ ਵਿਚ ਉਹ ਪੀ.ਓ ਵੀ ਹੈ। ਸਾਰੇ ਮੁਲਜਮਾਂ ਦਾ ਅਦਾਲਤ ਪਾਸੋ ਰਿਮਾਂਡ ਹਾਸਿਲ ਕਰਕੇ ਹੋਰ ਮੁਢਲੀ ਪੁਛਗਿਛ ਕੀਤੀ ਜਾਵੇਗੀ ਜਿਨ੍ਹਾਂ ਕੋਲੋ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।


