- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਬਰੀਮਾਲਾ ਮੰਦਰ ਮਾਮਲਾ : ਸੁਪਰੀਮ ਕੋਰਟ ਦਾ ਹੁਕਮ ਜਰੂਰ ਮੰਨਾਗੇ: ਮੁੱਖ ਮੰਤਰੀ ਪਿਨਰਾਈ ਵਿਜੇਯਨ
ਤਿਰੂਵਨੰਤਪੁਰਮ – ਸਬਰੀਮਾਲਾ ਮੰਦਰ ਵਿੱਚ ਔਰਤਾਂ ਦੇ ਦਾਖਲ ਹੋਣ ਦੀ ਆਗਿਆ ਤੋਂ ਬਾਅਦ ਸਿਆਸਤ ਗਰਮਾਈ ਹੋਈ ਹੈ| ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕਈ ਥਾਵਾਂ ਤੇ ਵਿਰੋਧ ਹੋ ਰਿਹਾ ਹੈ| ਇਸ ਦਰਮਿਆਨ ਕੇਰਲ ਸਰਕਾਰ ਨੇ ਵੀ ਐਲਾਨ ਕਰ ਦਿੱਤਾ ਹੈ ਕਿ ਸਬਰੀਮਾਲਾ ਮੰਦਰ ਵਿੱਚ ਔਰਤਾਂ ਦੇ ਦਾਖਲ ਹੋਣ ਤੇ ਰੋਕ ਨਹੀਂ ਲਾਵੇਗੀ| ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਯਨ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਹੁਕਮ ਨੂੰ ਮੰਨਣਗੇ| ਉਨ੍ਹਾਂ ਕਿਹਾ ਕਿ ਅਸੀਂ ਕਿਸੇ ਨੂੰ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦੇਵਾਂਗੇ| ਸਰਕਾਰ ਸਬਰੀਮਾਲਾ ਮੰਦਰ ਜਾਣ ਵਾਲੇ ਭਗਤਾਂ ਦੀਆਂ ਸਹੂਲਤਾਂ ਦਾ ਧਿਆਨ ਰੱਖੇਗੀ| ਮੁੱਖ ਮੰਤਰੀ ਨੇ ਇਸ ਦੇ ਨਾਲ ਹੀ ਕਿਹਾ ਕਿ ਸਰਕਾਰ ਮਾਮਲੇ ਵਿਚ ਮੁੜ ਵਿਚਾਰ ਪਟੀਸ਼ਨ ਦਾਇਰ ਨਹੀਂ ਕਰੇਗੀ| ਮੁੱਖ ਮੰਤਰੀ ਵਿਜੇਯਨ ਦੇ ਇਸ ਰੁਖ ਤੋਂ ਸਾਫ ਹੈ ਕਿ ਵਿਰੋਧੀ ਧਿਰਾਂ ਦੇ ਵਿਰੋਧ ਦੇ ਬਾਵਜੂਦ ਸਰਕਾਰ ਝੁੱਕਣ ਦੇ ਪੱਖ ਵਿਚ ਨਹੀਂ ਹੈ| ਜਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਹੁਕਮ ਤਹਿਤ ਸਬਰੀਮਾਲਾ ਮੰਦਰ ਦੇ ਦਰਵਾਜ਼ੇ ਬੁੱਧਵਾਰ ਨੂੰ ਪਹਿਲੀ ਵਾਰ ਹਨ ਉਮਰ ਦੀਆਂ ਔਰਤਾਂ ਲਈ ਖੁੱਲ੍ਹਣਗੇ| ਸੁਪਰੀਮ ਕੋਰਟ ਨੇ ਹਾਲ ਵਿੱਚ ਫੈਸਲਾ ਸੁਣਾ ਕੇ ਸਬਰੀਮਾਲਾ ਮੰਦਰ ਵਿਚ ਔਰਤਾਂ ਦੇ ਦਾਖਲ ਹੋਣ ਤੇ ਇਜਾਜ਼ਤ ਦੇ ਦਿੱਤੀ ਸੀ| ਇਸ ਤੋਂ ਬਾਅਦ ਕੇਰਲ ਵਿਚ ਸਿਆਸੀ ਘਮਾਸਾਨ ਪੈਦਾ ਹੋ ਗਿਆ|


