- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੀ ਟੂ: ਐਮ.ਜੇ.ਅਕਬਰ ਕੇਸ ਦੀ ਸੁਣਵਾਈ 18 ਅਕਤੂਬਰ ਤੱਕ ਟਲੀ
ਨਵੀਂ ਦਿੱਲੀ – ਦੇਸ਼ ਵਿੱਚ ਜਾਰੀ ਮੀ ਟੂ ਲਹਿਰ ਨੂੰ ਚੁਣੌਤੀ ਦਿੰਦੇ ਹੋਏ ਕੇਂਦਰੀ ਮੰਤਰੀ ਐਮ.ਜੇ.ਅਕਬਰ ਅਤੇ ਅਭਿਨੇਤਾ ਆਲੋਕ ਨਾਥ ਨੇ ਅਦਾਲਤ ਦਾ ਰੁਖ ਕਰਕੇ ਉਨ੍ਹਾਂ ਦੇ ਖਿਲਾਫ ਯੌਨ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀਆਂ ਔਰਤਾਂ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ| ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਇਸ ਕੇਸ ਤੇ 18 ਅਕਤੂਬਰ ਨੂੰ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ| ਐਮ.ਜੇ.ਅਕਬਰ ਦੇ ਵਕੀਲ ਸੁਣਵਾਈ ਪਹਿਲਾਂ ਕਰਨ ਦੀ ਮੰਗ ਕਰ ਸਕਦੇ ਹਨ| ਐਮ.ਜੇ.ਅਕਬਰ ਨੇ ਪੱਤਰਕਾਰ ਪ੍ਰਿਯਾ ਰਮਾਨੀ ਖਿਲਾਫ ਫੌਜਦਾਰੀ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ, ਉਥੇ ਹੀ ਅਭਿਨੇਤਾ ਆਲੋਕ ਨਾਥ ਨੇ ਮੁੰਬਈ ਵਿੱਚ ਲੇਖਕ-ਨਿਰਦੇਸ਼ਕ ਵਿੰਤਾ ਨੰਦਾ ਖਿਲਾਫ ਦੀਵਾਨੀ ਮੁਕੱਦਮਾ ਦਰਜ ਕਰਵਾਇਆ| ਦੋਵਾਂ ਔਰਤਾਂ ਨੇ ਇਸ ਨੂੰ ਦੋਸ਼ੀਆ ਵੱਲੋਂ ਅਪਣਾਈ ਗਈ ਧਮਕਾਉਣ ਵਾਲੀ ਰਣਨੀਤੀ ਕਰਾਰ ਦਿੱਤਾ ਹੈ| ਅਕਬਰ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪ੍ਰਿਯਾ ਰਮਾਨੀ ਖਿਲਾਫ ਭਾਰਤੀ ਦੰਡ ਜਾਬਤਾ ਦੀ ਧਾਰਾ 499 ਅਤੇ 500 ਤਹਿਤ ਅਪਰਾਧਿਕ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਹੈ| ਪ੍ਰਿਯਾ ਰਮਾਨੀ ਨੇ ਇਸ ਮਾਮਲੇ ਵਿੱਚ ਬਿਆਨ ਜਾਰੀ ਕਰਕੇ ਆਪਣੀ ਰਾਏ ਰੱਖੀ ਹੈ|


