ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ : ਚੀਮਾ

ਸੰਗਰੂਰ – ਪੰਜਾਬ ਸਰਕਾਰ ਵੱਲੋਂ ਸੂਬੇ ’ਚ ਸਟੈਂਪ ਡਿਊਟੀ ਨੂੰ ਦੁਗਣੀ ਕੀਤੇ ਜਾਣ ਦੀ ਨਿੰਦਿਆ ਕਰਦਿਆਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ‘ਆਪ’ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਜਿਹਾ ਕਰਕੇ ਸੂਬੇ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਚੋਣ ਵਾਅਦੇ ਪੂਰੇ ਕਰਨ ਦੀ ਬਜਾਏ ਲੋਕਾਂ ਨੂੰ ਮਿਲਦੀਆਂ ਸਹੂਲਤਾਂ ਦੇਣੀਆਂ ਬੰਦ ਕਰ ਦਿਤੀਆਂ ਹਨ ਅਤੇ ਟੈਕਸਾਂ ‘ਚ ਵਾਧਾ ਕਰਨਾ ਸ਼ੁਰੂ ਕਰ ਦਿਤਾ ਹੈ। ਚੀਮਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਸਚਮੁਚ ਸੂਬੇ ਦਾ ਮਾਲੀਆ ਵਧਾਉਣਾ ਚਾਹੁੰਦੀ ਹੈ ਤਾਂ ਬਾਹਰਲੇ ਸੂਬਿਆਂ ਤੋਂ ਆਉਣ ਵਾਲੀ ਸ਼ਰਾਬ ਨੂੰ ਬੰਦ ਕਰਨ ਲਈ ਸੰਬੰਧਿਤ ਅਧਿਕਾਰੀਆਂ ’ਤੇ ਸ਼ਿਕੰਜਾ ਕਸਿਆ ਜਾਵੇ।

VIA PUNJAB