- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਪੰਜ ਅਤਿਵਾਦੀ ਹਲਾਕ
ਉੜੀ ਸੈਕਟਰ ਵਿਚ ਫ਼ੌਜ ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕੀਤੀ; ਇਕ ਪੁਲੀਸ ਮੁਲਾਜ਼ਮ ਜ਼ਖ਼ਮੀ
ਸ੍ਰੀਨਗਰ – ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਅਤਿਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਦੋ ਵੱਖ-ਵੱਖ ਮੁਕਾਬਲਿਆਂ ਵਿਚ ਪੰਜ ਅਤਿਵਾਦੀ ਮਾਰੇ ਗਏ ਹਨ। ਵੇਰਵਿਆਂ ਮੁਤਾਬਕ ਜ਼ਿਲ੍ਹੇ ਦੇ ਕਰਾਲਹਾਰ ਇਲਾਕੇ ਵਿਚ ਜਦ ਕਾਰ ਸਵਾਰ ਦੋ ਅਤਿਵਾਦੀਆਂ ਨੂੰ ਰੁਕਣ ਲਈ ਕਿਹਾ ਗਿਆ ਤਾਂ ਉਨ੍ਹਾਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਵਿਚ ਕਾਰ ਸਵਾਰ ਦੋਵੇਂ ਅਤਿਵਾਦੀ ਮਾਰੇ ਗਏ। ਇਹ ਦੋਵੇਂ ਅਤਿਵਾਦੀ ਇਕ ਐੱਸਯੂਵੀ ਵਿਚ ਸਵਾਰ ਸਨ। ਮੁਕਾਬਲੇ ਵਿਚ ਇਕ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋਇਆ ਹੈ। ਵਾਹਨ ਨੂੰ ਜ਼ਬਤ ਕਰ ਲਿਆ ਗਿਆ ਹੈ ਤੇ ਚਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਘਟਨਾ ਸਥਾਨ ਤੋਂ ਬਰਾਮਦ ਹੋਏ ਹਥਿਆਰਾਂ ਵਿਚ ਇਕ ਏਕੇ ਅਸਾਲਟ ਰਾਈਫ਼ਲ, ਦੋ ਚੀਨੀ ਪਿਸਤੌਲ, ਇਕ ਯੂਬੀਜੀਐੱਲ, ਤਿੰਨ ਹੈਂਡ ਗ੍ਰਨੇਡ ਤੇ ਹੋਰ ਅਸਲਾ ਸ਼ਾਮਲ ਹੈ। ਦੂਜੀ ਘਟਨਾ ਵਿਚ ਬਾਰਾਮੂਲਾ ਜ਼ਿਲ੍ਹੇ ਵਿਚ ਹੀ ਭਾਰਤ-ਪਾਕਿ ਸਰਹੱਦ ’ਤੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਤਿੰਨ ਅਣਪਛਾਤੇ ਅਤਿਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਹਲਾਕ ਕਰ ਦਿੱਤਾ। ਰੱਖਿਆ ਬੁਲਾਰੇ ਨੇ ਦੱਸਿਆ ਕਿ ਘੁਸਪੈਠ ਦੀ ਇਹ ਕੋਸ਼ਿਸ਼ ਉੜੀ ਸੈਕਟਰ ਵਿਚ ਨਾਕਾਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੋਨੀਆਰ ਇਲਾਕੇ ਵਿਚ ਟੂਰਨਾ ਲਾਗੇ ਵੀਰਵਾਰ ਸੁਵੱਖਤੇ ਸਰਹੱਦ ’ਤੇ ਕੁਝ ਸ਼ੱਕੀ ਗਤੀਵਿਧੀ ਦੇਖੀ ਗਈ ਸੀ। ਇਸ ਤੋਂ ਬਾਅਦ ਜਵਾਨਾਂ ਨੇ ਘੁਸਪੈਠੀਆਂ ਨੂੰ ਚੁਣੌਤੀ ਦਿੱਤੀ, ਪਰ ਉਨ੍ਹਾਂ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ।


