- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੀਤਾਰਾਮਨ ਵੱਲੋਂ ਆਸੀਆਨ ਰੱਖਿਆ ਮੰਤਰੀਆਂ ਨਾਲ ਮੁਲਾਕਾਤ
ਸਿੰਗਾਪੁਰ – ਇੱਥੇ ਆਸੀਆਨ ਮੁਲਕਾਂ ਦੇ ਰੱਖਿਆ ਮੰਤਰੀਆਂ ਦੇ ਸਿਖ਼ਰ ਸੰਮੇਲਨ ਦੌਰਾਨ ਸ਼ੁੱਕਰਵਾਰ ਨੂੰ ਭਾਰਤੀ ਰੱਖਿਆ ਮੰਤਰੀ ਨਿਰਮਲਾ ਸੀਤਾਰਾਮਨ ਨੇ ਆਪਣੇ ਹਮਰੁਤਬਾ ਮੰਤਰੀਆਂ ਤੇ ਅਮਰੀਕੀ ਰੱਖਿਆ ਮੰਤਰੀ ਜੇਮਸ ਮੈਟਿਜ਼ ਨਾਲ ਮੁਲਾਕਾਤ ਕੀਤੀ। ਸਿੰਗਾਪੁਰ ਦੀ ਮੇਜ਼ਬਾਨੀ ਵਾਲੇ ਸੰਮੇਲਨ ਵਿਚ ਆਸੀਆਨ ਮੁਲਕਾਂ ਦੇ ਰੱਖਿਆ ਮੰਤਰੀ ਦੇ ਨਾਲ-ਨਾਲ ਆਸਟਰੇਲੀਆ, ਚੀਨ, ਜਪਾਨ, ਨਿਊਜ਼ੀਲੈਂਡ, ਦੱਖਣੀ ਕੋਰੀਆ, ਰੂਸ ਤੇ ਅਮਰੀਕਾ ਦੇ ਮੰਤਰੀ ਵੀ ਹਿੱਸਾ ਲੈ ਰਹੇ ਹਨ। ਇਸ ਸੰਮੇਲਨ ਵਿਚ ਇਲਾਕਾਈ ਰੱਖਿਆ ਤਾਣੇ-ਬਾਣੇ ਤੇ ਖੇਤਰੀ ਕੂਟਨੀਤੀ ’ਤੇ ਸਹਿਯੋਗ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਭਾਰਤੀ ਰੱਖਿਆ ਮੰਤਰੀ ਨੇ ਇਸ ਮੌਕੇ ਆਪਣੇ ਮਲੇਸ਼ਿਆਈ ਹਮਰੁਤਬਾ ਮੁਹੰਮਦ ਬਿਨ ਸਬੂ ਤੇ ਆਸਟਰੇਲੀਆ, ਫਿਲੀਪਾਈਨ ਅਤੇ ਵੀਅਤਨਾਮ ਦੇ ਰੱਖਿਆ ਮੰਤਰੀਆਂ ਨਾਲ ਵੀ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਸੀਤਾਰਾਮਨ ਸਿੰਗਾਪੁਰ ਦੇ ਰੱਖਿਆ ਮੰਤਰੀ ਡਾ. ਨਗ ਏਂਗ ਹੈੱਨ ਨਾਲ ਮੁਲਾਕਾਤ ਕਰਕੇ ਦੁਵੱਲੇ ਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ ਬਾਰੇ ਵੀ ਵਿਚਾਰ ਕਰਨਗੇ। ਇਸ ਦੌਰਾਨ ਸਮਝੌਤਾ ਵੀ ਸਹੀਬੱਧ ਕੀਤੇ ਜਾਣ ਦੀ ਆਸ ਹੈ। ਸਮਝੌਤੇ ਤਹਿਤ ਦੋਵੇਂ ਮੁਲਕ ਇਕ ਦੂਜੇ ਦੇ ਜਲ ਸੈਨਾ ਬੇੜਿਆਂ ਵਿਚਾਲੇ ਵੀ ਸਹਿਯੋਗ ਵਧਾਉਣਗੇ। ਦੋਵਾਂ ਮੁਲਕਾਂ ਦੀਆਂ ਸੈਨਾਵਾਂ ਪਹਿਲਾਂ ਵੀ ਨਿਯਮਿਤ ਤੌਰ ’ਤੇ ਜ਼ਮੀਨ, ਹਵਾ ਤੇ ਸਮੁੰਦਰ ਰਾਹੀਂ ਰੱਖਿਆ ਸਹਿਯੋਗ ਕਰਦੀਆਂ ਰਹਿੰਦੀਆਂ ਹਨ। ਭਾਰਤ ਅਤੇ ਸਿੰਗਾਪੁਰ ਦੀਆਂ ਜਲ ਸੈਨਾਵਾਂ ਆਉਣ ਵਾਲੇ ਹਫ਼ਤਿਆਂ ਦੌਰਾਨ ਬੰਗਾਲ ਦੀ ਖਾੜੀ ਵਿਚ ਸਾਂਝਾ ਯੁੱਧ ਅਭਿਆਸ ਕਰਨਗੀਆਂ।


