- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਧੋਬੀ ਘਾਟ ’ਤੇ ਦੁਸਹਿਰਾ ਮਨਾਉਣ ਲਈ ਦਿੱਤੀ ਸੀ ਸ਼ਰਤੀਆ ਮਨਜ਼ੂਰੀ : ਪੁਲਿਸ ਕਮਿਸ਼ਨਰ
ਅੰਮ੍ਰਿਤਸਰ – ਅੰਮ੍ਰਿਤਸਰ ’ਚ ਬੀਤੇ ਦਿਨੀਂ ਦੁਸਹਿਰੇ ਮੌਕੇ ਵਾਪਰੇ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਜ਼ਿਲ੍ਹੇ ਦੇ ਪੁਲਿਸ ਕਮਿਸ਼ਨਰ ਐਸ. ਐਸ. ਸ਼੍ਰੀਵਾਸਤਵ ਨੇ ਕਿਹਾ ਕਿ ਸ਼ਹਿਰ ’ਚ 20 ਥਾਵਾਂ ’ਤੇ ਦੁਸਹਿਰੇ ਦੇ ਸਮਾਰੋਹਾਂ ਦੀ ਸ਼ਰਤੀਆ ਮਨਜ਼ੂਰੀ ਦਿਤੀ ਗਈ ਸੀ, ਜਿਨ੍ਹਾਂ ’ਚ ਧੋਬੀ ਘਾਟ ਇਲਾਕਾ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇਲਾਕੇ ’ਚ ਪ੍ਰੋਗਰਾਮ ਦੀ ਆਗਿਆ ਦਿਤੀ ਸੀ ਪਰ ਜ਼ਾਹਿਰ ਤੌਰ ’ਤੇ ਟਰੈਕ ਲਈ ਮਨਜ਼ੂਰੀ ਨਹੀਂ ਦਿਤੀ ਸੀ। ਸ਼੍ਰੀਵਾਸਤਵ ਨੇ ਕਿਹਾ ਕਿ ਮਾਮਲੇ ‘ਚ ਢਿਲ ਦੀ ਜਾਂਚ ਕੀਤੀ ਜਾ ਰਹੀ ਹੈ।


