- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਟੋ ਪਾਰਟਸ ਅਤੇ ਹੈਂਡ ਟੂਲ ਤਕਨਾਲੋਜੀ ਇੰਸਟੀਚਿਊਟ ਦਾ ਅਪਗ੍ਰੇਡੇਸ਼ਨ ਕਰਨ ਨਾਲ ਪੰਜਾਬ ਇੱਕ ਵਿਸ਼ਵ ਪੱਧਰੀ ਉਤਪਾਦਕ ਅਤੇ ਬਰਾਮਦ ਕੇਂਦਰ ਬਣਿਆ: ਸੁੰਦਰ ਸ਼ਾਮ ਅਰੋੜਾ
ਚੰਡੀਗੜ – ਪੰਜਾਬ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਏ.ਐਸ.ਆਈ.ਡੀ.ਈ. ਸਕੀਮ ਤਹਿਤ ਇੰਸਟੀਚਿਊਟ ਫ਼ਾਰ ਆਟੋ ਪਾਰਟਸ ਐਂਡ ਹੈਂਡ ਟੂਲ ਤਕਨਾਲੋਜੀ, ਲੁਧਿਆਣਾ ਵਿਖੇ ਅਪਗ੍ਰੇਡ ਕੀਤਾ ਗਿਆ, ਜਿਸ ਤਹਿਤ ਪਲਾਂਟ ਅਤੇ ਮਸ਼ੀਨਰੀ ਵਿੱਚ 12 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਨਅਤ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਇਨਾਂ ਆਧੁਨਿਕ ਤਕਨਾਲੋਜੀ ਸਹੂਲਤਾਂ ਦੇ ਸ਼ੁਰੂ ਹੋਣ ਨਾਲ ਜਿੱਥੇ ਸੰਸਥਾਗਤ, ਮਾਈਕਰੋ, ਛੋਟੇ ਤੇ ਦਰਮਿਆਨੇ ਖੇਤਰਾਂ ਵਿਸ਼ੇਸ਼ ਤੌਰ ‘ਤੇ ਹੈਂਡ ਟੂਲ ਅਤੇ ਆਟੋ ਪਾਰਟ ਬਣਾਉਣ ਵਾਲੇ ਉਤਪਾਦਕਾਂ ਨੂੰ ਲਾਭ ਮਿਲੇਗਾ, ਉੱਥੇ ਹੀ ਉਹ ਵਿਸ਼ਵ ਬਾਜ਼ਾਰ ਵਿੱਚ ਪ੍ਰਤੀਯੋਗੀ ਬਣਨਗੇ ਅਤੇ ਸੂਬੇ ਵਿੱਚ ਬਰਾਮਦ ਨੂੰ ਵੀ ਹੁਲਾਰਾ ਮਿਲੇਗਾ। ਉਨਾਂ ਦੱਸਿਆ ਕਿ ਹੁਣ ਸੂਬੇ ਵਿੱਚ ਐਮ.ਐਸ.ਐਮ.ਈ. ਕੋਲ ਵਿਸਵ ਪੱਧਰੀ ਆਰ ਐਂਡ ਡੀ, ਟੈਸਟਿੰਗ ਅਤੇ ਉਤਪਾਦਨ ਦੀਆਂ ਸੁਵਿਧਾਵਾਂ ਹੋਣਗੀਆਂ। ਸਨਅਤ ਅਤੇ ਵਣਜ ਮੰਤਰੀ ਨੇ ਅੱਗੇ ਕਿਹਾ ਕਿ ਇਸ ਸੰਸਥਾ ਦੀ ਮਜਬੂਤੀ ਨਾਲ, ਹੈਂਡ ਟੂਲ ਅਤੇ ਆਟੋ ਕੰਪਨੀਆਂ ਨੂੰ ਆਪਣਾ ਉਤਪਾਦਨ ਵਧਾਉਣ ਅਤੇ ਉਤਪਾਦਾਂ ਦੀ ਗੁਣਵੱਤਾ ਵਧਾਉਣ ਲਈ ਪ੍ਰੇਰਣਾ ਮਿਲੇਗੀ, ਜਿਸ ਨਾਲ ਪੰਜਾਬ ਸੂਬੇ ਤੋਂ ਬਰਾਮਦ ਅਤੇ ਮੁਨਾਫਾ ਵਧੇਗਾ। ਵਰਣਨਯੋਗ ਹੈ ਕਿ ਹਾਲ ਹੀ ਵਿੱਚ ਸਨਅਤ ਅਤੇ ਵਣਜ ਵਿਭਾਗ ਪੰਜਾਬ ਦੇ ਵਧੀਕ ਮੁੱਖ ਸਕੱਤਰ, ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ਵਿੱਚ ਪ੍ਰਾਜੈਕਟ ਮੋਨੀਟਰਿੰਗ ਕਮੇਟੀ (ਪੀ.ਐਮ.ਸੀ.) ਨੇ ਇਸ ਸੰਸਥਾ ਦੀ ਤਰੱਕੀ ਦੀ ਸਮੀਖਿਆ ਕੀਤੀ ਸੀ। ਸ੍ਰੀਮਤੀ ਵਿਨੀ ਮਹਾਜਨ ਨੇ ਦੱਸਿਆ ਕਿ ਇੰਸਟੀਚਿਊਟ ਦੇ ਸਫ਼ਲਤਾਪੂਰਵਕ ਅਮਲ ਅਤੇ ਮਜ਼ਬੂਤੀ ਨੇ ਆਧੁਨਿਕ ਤਕਨੀਕੀ ਬੁਨਿਆਦੀ ਢਾਂਚੇ ਦੀ ਸਿਰਜਣਾ ਕੀਤੀ ਹੈ ਜੋ ਅੰਤਰਰਾਸ਼ਟਰੀ ਪੱਧਰ ‘ਤੇ ਉਪਲੱਬਧ ਸਹੂਲਤਾਂ ਦੇ ਬਰਾਬਰ ਹੈ। ਉਨਾਂ ਦੱਸਿਆ ਕਿ ਇਨਾਂ ਸਹੂਲਤਾਂ ਨਾਲ ਜਿੱਥੇ ਇਹ ਸੰਸਥਾ ਅੰਤਰਰਾਸਟਰੀ ਪੱਧਰ ਦੀਆਂ ਸੰਸਥਾਵਾਂ ‘ਚ ਸ਼ੁਮਾਰ ਹੋਈ ਹੈ, ਉੱਥੇ ਹੀ ਸਥਾਨਕ ਉਤਪਾਦਕਾਂ ਅਤੇ ਬਰਾਮਦਕਾਰਾਂ ਕੋਲ ਹੁਣ ਅਪਗ੍ਰੇਡ ਕੀਤੇ ਪਲਾਂਟ, ਮਸ਼ੀਨਰੀ ਅਤੇ ਵਿਸ਼ਵ ਪੱਧਰੀ ਉਪਕਰਣਾਂ ਦੀ ਉਪਲੱਬਧਤਾ ਹੋਈ ਹੈ।


