- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਾਦਲ ਪਿਉ-ਪੁੱਤਰ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਇਜ਼ਰਾਈਲ ਫੇਰੀ ਉਤੇ ਕਿੰਤੂ ਕਰਨ ਦਾ ਕੋਈ ਮੌਲਿਕ ਹੱਕ ਨਹੀਂ: ਰੰਧਾਵਾ
ਮੁੱਖ ਮੰਤਰੀ ਦੀ ਇਜ਼ਰਾਈਲ ਫੇਰੀ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਮੀਲ ਪੱਥਰ ਸਥਾਪਤ ਹੋਈ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਜ਼ਰਾਈਲ ਫੇਰੀ ਬਾਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਿੱਤੇ ਬਿਆਨ ਨੂੰ ਕਰੜੇ ਹੱਥੀ ਲੈਂਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਿ ਜਦੋਂ ਪੰਜਾਬ ਵਿੱਚ ਬਰਗਾੜੀ ਬੇਅਦਬੀ ਕਾਂਡ ਹੋਇਆ ਤਾਂ ਉਦੋਂ ਤਤਕਾਲੀ ਮੁੱਖ ਮੰਤਰੀ ਕਿੱਥੇ ਸੀ। ਉਨਾਂ ਕਿਹਾ ਕਿ ਬੇਅਦਬੀ ਕਾਂਡ ਵੇਲੇ ਇੱਕ ਮਹੀਨਾ ਚੰਡੀਗੜ ਵਿਖੇ ਆਪਣੇ ਘਰਾਂ ਵਿੱਚੋਂ ਨਾ ਨਿਕਲਣ ਵਾਲੇ ਬਾਦਲ-ਪਿਉ ਪੁੱਤਰ ਅੱਜ ਕਿਹੜੇ ਮੂੰਹ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਪਰ ਸਵਾਲ ਚੁੱਕ ਰਹੇ ਹਨ। ਸ. ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਇਜ਼ਰਾਈਲ ਜਾਣ ਲਈ ਨਵੀਂ ਦਿੱਲੀ ਪਹੁੰਚੇ ਹੋਏ ਸਨ ਪ੍ਰੰਤੂ ਜਦੋਂ ਦੁਸਹਿਰੇ ਦੀ ਰਾਤ ਅੰਮ੍ਰਿਤਸਰ ਵਿਖੇ ਰੇਲ ਹਾਦਸਾ ਵਾਪਰਿਆ ਤਾਂ ਮੁੱਖ ਮੰਤਰੀ ਅਗਲੀ ਸਵੇਰ ਹੀ ਅੰਮ੍ਰਿਤਸਰ ਪਹੁੰਚੇ ਜਿੱਥੇ ਉਨਾਂ ਜ਼ਖਮੀਆਂ ਦਾ ਹਾਲ ਪੁੱਛਿਆ, ਉਚ ਅਧਿਕਾਰੀਆਂ ਨੂੰ ਅੰਮ੍ਰਿਤਸਰ ਤਾਇਨਾਤ ਕੀਤਾ, ਸਾਰੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਰਾਹਤ ਤੇ ਮੁੜ ਵਸੇਬਾ ਦੇ ਕਾਰਜਾਂ ਦੀ ਖ਼ੁਦ ਕਮਾਨ ਸੰਭਾਲੀ। ਇਥੋਂ ਤੱਕ ਕਿ ਜਦੋਂ ਮੁੱਖ ਮੰਤਰੀ ਵੱਲੋਂ ਕੈਬਨਿਟ ਮੰਤਰੀਆਂ ਦੇ ਬਣਾਏ ਸੰਕਟ ਪ੍ਰਬੰਧਨ ਗਰੁੱਪ ਨੇ ਮੁੱਖ ਮੰਤਰੀ ਨੂੰ ਸਾਰੀ ਸਥਿਤੀ ਕੰਟਰੋਲ ਹੇਠ ਹੋਣ ਦਾ ਭਰੋਸਾ ਦਿੱਤਾ ਤਾਂ ਫੇਰ ਉਹ ਇਜ਼ਰਾਈਲ ਲਈ ਰਵਾਨਾ ਹੋਏ। ਮੁੱਖ ਮੰਤਰੀ ਉੱਥੇ ਜਾ ਕੇ ਵੀ ਵੀਡਿਓ ਕਾਨਫਰੰਸਿਗ ਰਾਹੀਂ ਨਿਰੰਤਰ ਰਾਹਤ ਕੰਮਾਂ ਦਾ ਜਾਇਜ਼ਾ ਲੈ ਰਹੇ ਹਨ। ਸ ਰੰਧਾਵਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਤੇ ਸਾਬਕਾ ਉਪ ਮੁੱਖ ਮੰਤਰੀ ਨੂੰ ਅੱਜ ਮੁੱਖ ਮੰਤਰੀ ਦੀ ਇਜ਼ਰਾਈਲ ਫੇਰੀ ਉਤੇ ਕਿੰਤੂ ਕਰਨ ਦਾ ਮੌਲਿਕ ਹੱਕ ਨਹੀਂ ਹੈ ਜਿਨਾਂ ਨੇ ਬੇਅਦਬੀ ਕਾਂਡ ਵੇਲੇ ਕੋਈ ਵੀ ਕਾਰਗਰ ਕਦਮ ਨਹੀਂ ਚੁੱਕਿਆ ਸਗੋਂ ਪੁਲਿਸ ਰਾਹੀਂ ਨਿਹੱਥੇ ਸਿੱਖਾਂ ਉਤੇ ਗੋਲੀਆਂ ਚਲਾਈਆਂ। ਉਨਾਂ ਕਿਹਾ ਕਿ ਮੁੱਖ ਮੰਤਰੀ ਜੀ ਦਾ ਇਜ਼ਰਾਇਲ ਦੌਰਾ ਬਹੁਤ ਹੀ ਪਹਿਲਾਂ ਤੋਂ ਤੈਅ ਸੀ ਜਿੱਥੇ ਇਜ਼ਰਾਇਲ ਦੇ ਰਾਸ਼ਟਰਪਤੀ ਸਮੇਤ ਉੱਚ ਅਧਿਕਾਰੀਆਂ ਨਾਲ ਅਹਿਮ ਸਮਝੌਤੇ ਕਰਨੇ ਸਨ ਜਿਸ ਨੂੰ ਨਹੀਂ ਟਾਲਿਆ ਜਾ ਸਕਦਾ ਸੀ। ਸ. ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਜ਼ਰਾਈਲ ਫੇਰੀ ਨੇ ਪੰਜਾਬ ਦੇ ਵਿਕਾਸ ਲਈ ਖੇਤੀਬਾੜੀ, ਜਲ ਸਰੋਤਾਂ ਦੀ ਸੰਭਾਲ, ਸਿੰਜਾਈ, ਖੇਤੀਬਾੜੀ ਖੋਜ, ਸਿੱਖਿਆ, ਸ਼ਹਿਰਾਂ ਦੀ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ, ਹੋਮ ਲੈਂਡ ਸੁਰੱਖਿਆ ਆਦਿ ਖੇਤਰਾਂ ਵਿੱਚ ਵਿੱਚ ਨਵੇਂ ਰਾਸਤੇ ਖੋਲੇ ਹਨ। ਇਸ ਫੇਰੀ ਦੌਰਾਨ ਮੁੱਖ ਮੰਤਰੀ ਵੱਲੋਂ ਵੱਖ-ਵੱਖ ਮਹੱਤਵਪੂਰਨ ਸਮਝੌਤੇ ਸਹੀਬੰਦ (ਐਮ.ਓ.ਯੂ.) ਕੀਤੇ ਗਏ ਿਜਨਾਂ ਨਾਲ ਪੰਜਾਬ ਲਈ ਖਾਸ ਕਰਕੇ ਖੇਤੀ ਵਿਭਿੰਨਤਾ ਅਤੇ ਪਾਣੀ ਦੇ ਖੁਰ ਰਹੇ ਵਸੀਲਿਆਂ ਨੂੰ ਬਚਾਉਣ ਪੱਖੋਂ ਬਹੁਤ ਅਹਿਮੀਅਤ ਹੈ।ਉਨਾਂ ਦੱਸਿਆ ਕਿ ਇਜ਼ਰਾਈਲ ਆਧੁਨਿਕ ਤਕਨੀਕ ਦੀ ਵਰਤੋਂ ਰਾਹੀਂ 90 ਫੀਸਦੀ ਪਾਣੀ ਨੂੰ ਮੁੜ ਵਰਤਣਯੋਗ ਬਣਾਉਂਦਾ ਹੈ ਅਤੇ ਪੰਜਾਬ ਵੀ ਇਸ ਤਕਨੀਕ ਨੂੰ ਅਪਣਾ ਸਕਦਾ ਹੈ। ਪੰਜਾਬ ਦੇ ਵਿਕਾਸ ਲਈ ਮੀਲ ਪੱਥਰ ਸਥਾਪਤ ਹੋਏ ਇਸ ਦੌਰੇ ਦੌਰਾਨ ਮੁੱਖ ਮੰਤਰੀ ਨੇ ਇਜ਼ਰਾਈਲ ਦੇ ਰਾਸ਼ਟਰਪਤੀ ਰਿਊਵੇਨ ਰਿਵਲਿਨ, ਖੇਤੀਬਾੜੀ ਮੰਤਰੀ ਉਰੀ ਏਰੀਅਲ, ਊਰਜਾ ਤੇ ਜਲ ਸਰੋਤ ਮੰਤਰੀ ਡਾ. ਯੁਵਾਲ ਸਟੇਨਿਟਜ਼ ਅਤੇ ਇਜ਼ਰਾਈਲ ਦੀ ਰਾਸ਼ਟਰੀ ਜਲ ਕੰਪਨੀ ਮੇਕੋਰੋਟ ਦੇ ਅਧਿਕਾਰੀਆਂ ਨਾਲ ਵੱਖਰੇ ਤੌਰ ‘ਤੇ ਮੀਟਿੰਗਾਂ ਵੀ ਕੀਤੀਆਂ। ਇਸ ਫੇਰੀ ਦੌਰਾਨ ਮੀਟਿੰਗਾਂ ਦੌਰਾਨ ਮੁੱਖ ਮੰਤਰੀ ਨੇ ਊਰਜਾ, ਜਲ, ਵਾਜ਼ਿਬ ਦਰਾਂ ਦੇ ਘਰਾਂ, ਸਕੂਲਾਂ ਅਤੇ ਹਸਪਤਾਲਾ ਦੇ ਨਿਰਮਾਣ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ | ਮੁੱਖ ਮੰਤਰੀ ਨੇ ਡੈਨ ਰੀਜ਼ਨ ਵੇਸਟ ਵਾਟਰ ਟ੍ਰੀਟਮੈਂਟ ਪਲਾਂਟ ( ਸ਼ਾਫਦਾਨ) ਦਾ ਵੀ ਦੌਰਾ ਕੀਤਾ | ਸ਼ਾਫਦਾਨ ਇਕ ਇੰਟਰ ਰੀਜ਼ਨਲ ਸਿਸਟਮ ਹੈ ਜੋ ਸੰਘਣੀ ਆਬਾਦੀ ਵਾਲੇ ਸ਼ਹਿਰੀ ਇਲਾਕਿਆਂ ਅਤੇ ਸਨਅਤੀ ਜੋਨਾਂ ਵਿੱਚ ਮਿਉਂਸਪਲ ਰਹਿੰਦ-ਖੁਹੰਦ ਨੂੰ ਇਕੱਤਰ ਕਰਦਾ, ਸੋਧਦਾ ਅਤੇ ਵਰਤਣਯੋਗ ਬਣਾਉਂਦਾ ਹੈ | ਇਹ ਇਜ਼ਰਾਈਲ ਵਿੱਚ ਸੱਭ ਤੋਂ ਵੱਡਾ ਵੇਸਟ ਵਾਟਰ ਟ੍ਰੀਟਮੈਂਟ ਪਲਾਂਟ ਹੈ


