- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕੀ ਹਮਾਇਤ ਬਿਨਾਂ ਖ਼ਸ਼ੋਗੀ ਦਾ ਕਤਲ ਮੁਮਕਿਨ ਨਹੀਂ: ਰੂਹਾਨੀ
ਵਾਸ਼ਿੰਗਟਨ – ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਅੱਜ ਕਿਹਾ ਕਿ ਸਾਊਦੀ ਪੱਤਰਕਾਰ ਜਮਾਲ ਖ਼ਸ਼ੋਗੀ ਦਾ ‘ਬੇਰਹਿਮੀ ਨਾਲ ਕੀਤਾ ਗਿਆ ਕਤਲ’ ਅਮਰੀਕਾ ਦੀ ਹਮਾਇਤ ਤੋਂ ਬਿਨਾਂ ਨਾਮੁਮਕਿਨ ਜਾਪਦਾ ਹੈ। ਇਸ ਦੌਰਾਨ ਅਮਰੀਕਾ ਨੇ ਕਿਹਾ ਕਿ ਉਸ ਨੇ ਖਸ਼ੋਗੀ ਕਤਲ ਮਾਮਲੇ ਵਿੱਚ ਸ਼ਾਮਲ ਸਾਊਦੀ ਅਧਿਕਾਰੀਆਂ ਦੇ ਵੀਜ਼ੇ ਰੱਦ ਕਰਵਾ ਦਿੱਤੇ ਹਨ। ਅਮਰੀਕਾ ਨੇ ਕਿਹਾ ਕਿ ਉਹ ਕਸੂਰਵਾਰਾਂ ਨੂੰ ਜਵਾਬਦੇਹ ਬਣਾਉਣ ਲਈ ਅੱਗੋਂ ਵੀ ਕਾਰਵਾਈ ਜਾਰੀ ਰੱਖੇਗਾ। ਉਧਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਖ਼ਸ਼ੋਗੀ ਕਤਲ ਮਾਮਲਾ ਇਤਿਹਾਸ ਵਿੱਚ ਕਿਸੇ ਘਟਨਾ ’ਤੇ ਪਰਦਾ ਪਾਉਣ ਦੀ ਸਭ ਤੋਂ ਵੱਡੀ ਮਿਸਾਲ ਹੈ। ਇਸ ਦੌਰਾਨ ਸਾਊਦੀ ਅਰਬ ਦੇ ਯੁਵਰਾਜ ਮੁਹੰਮਦ ਬਿਨ ਸਲਮਾਨ ਨੇ ਇਸ ਹੱਤਿਆ ਨੂੰ ਘਿਨੌਣਾ ਅਪਰਾਧ ਕਰਾਰ ਦਿੱਤਾ ਹੈ। ਸ੍ਰੀ ਰੂਹਾਨੀ ਨੇ ਸਰਕਾਰੀ ਟੈਲੀਵਿਜ਼ਨ ’ਤੇ ਤਕਰੀਰ ਦੌਰਾਨ ਕਿਹਾ, ‘ਮੈਨੂੰ ਨਹੀਂ ਲਗਦਾ ਕਿ ਕੋਈ ਵੀ ਮੁਲਕ ‘ਅਮਰੀਕਾ ਦੀ ਹਮਾਇਤ ਤੋਂ ਬਿਨਾਂ’ ਅਜਿਹੀ ਹਿਮਾਕਤ ਕਰਨ ਦੀ ਜੁਰਅੱਤ ਕਰੇਗਾ।’ ਇਰਾਨੀ ਸਦਰ ਨੇ ਕਿਹਾ ਕਿ ਖ਼ਸ਼ੋਗੀ ਦੇ ਕਤਲ ਤੋਂ ਪਹਿਲਾਂ ਇਹ ਕਿਆਸ ਲਾਉਣਾ ਵੀ ਔਖਾ ਸੀ ਕਿ ਅੱਜ ਦੇ ਸਮੇਂ ’ਚ ਇੰਨੀ ਵਿਉਂਤਬੰਦੀ ਨਾਲ ਕਿਸੇ ਕਤਲ ਦੀ ਘਟਨਾ ਸਾਡੇ ਸਾਹਮਣੇ ਵਾਪਰੇਗੀ। ਰਾਸ਼ਟਰਪਤੀ ਨੇ ਕਿਹਾ, ‘ਇਹ ਕਾਫ਼ੀ ਅਹਿਮ ਹੈ ਕਿ ਇਕ ਸੰਸਥਾ ਬੇਰਹਿਮੀ ਨਾਲ ਕਤਲ ਕਰਨ ਦੀ ਅਜਿਹੀ ਸਾਜ਼ਿਸ਼ ਘੜ ਸਕਦੀ ਹੈ।


