ਸੀਨੀਅਰ ਪੱਤਰਕਾਰ ਕਮਲਜੀਤ ਸਿੰਘ ਬਨਵੈਤ ਨੂੰ ਮਿਲਿਆ ਸ਼੍ਰੋਮਣੀ ਪੱਤਰਕਾਰ ਐਵਾਰਡ

ਐਸ ਏ ਐਸ ਨਗਰ – ਸੀਨੀਅਰ ਪੱਤਰਕਾਰ ਸ੍ਰ. ਕਮਲਜੀਤ ਸਿੰਘ ਬਨਵੈਤ ਨੂੰ ਭਾਸ਼ਾ ਵਿਭਾਗ ਪੰਜਾਬ ਵਲੋਂ ਸ਼੍ਰੋਮਣੀ ਪੱਤਰਕਾਰ ਐਵਾਰਡ ਦਿੱਤਾ ਗਿਆ ਹੈ| ਉਹਨਾਂ ਨੂੰ ਇਹ ਐਵਾਰਡ ਦੇਣ ਦਾ ਐਲਾਨ ਸਾਲ 2011 ਵਿੱਚ ਕੀਤਾ ਗਿਆ ਸੀ ਅਤੇ ਅੱਜ ਉਹਨਾਂ ਨੇ ਪਟਿਆਲਾ ਵਿਖੇ ਭਾਸ਼ਾ ਵਿਭਾਗ ਪੰਜਾਬ ਦੇ ਪਟਿਆਲਾ ਸਥਿਤ ਦਫਤਰ ਵਿੱਚ ਵਿਭਾਗ ਦੀ ਡਾਇਰੈਕਟਰ ਗੁਰਸ਼ਰਨ ਕੌਰ ਕੋਲੋਂ ਇਹ ਐਵਾਰਡ ਹਾਸਿਲ ਕੀਤਾ| ਸ੍ਰ. ਬਨਵੈਤ ਪਹਿਲਾਂ ਪੰਜਾਬੀ ਟ੍ਰਿਬਿਊਨ ਦੇ ਸੀ. ਸਟਾਫ ਰਿਪੋਰਟਰ ਤੇ ਕੰਮ ਕਰ ਚੁੱਕੇ ਹਨ ਅਤੇ ਇਸ ਵੇਲੇ ਉਹ ਸਪੋਕਸਮੈਨ ਦੇ ਸੰਪਾਦਕ ਦੇ ਅਹੁਦੇ ਤੇ ਕੰਮ ਕਰ ਰਹੇ ਹਨ|

VIA PUNJAB