- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਨ ਐਚ ਐਮ ਕਰਮਚਾਰੀਆਂ ਵਲੋਂ ਧਰਨਾ
ਐਸ ਏ ਐਸ ਨਗਰ – ਐਨ ਐਚ ਐਮ ਕਰਮਚਾਰੀਆਂ ਵਲੋਂ ਅੱਜ ਆਪਣੀਆਂ ਲਮਕ ਰਹੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਨੂੰ ਲੈ ਕੇ ਫੇਜ਼ 6 ਵਿਖੇ ਆਪਣੇ ਵਿਭਾਗ ਦੇ ਦਫਤਰ ਅੱਗੇ ਧਰਨਾ ਦਿੱਤਾ ਗਿਆ| ਜਿਲ੍ਹਾ ਪ੍ਰਧਾਨ ਅਤੇ ਸੂਬਾ ਕਮੇਟੀ ਮੈਂਬਰ ਕਿਰਨਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ| ਉਹਨਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ 13 ਸਾਲਾਂ ਤੋਂ ਕਰੀਬ 15 ਹਜਾਰ ਕਰਮਚਾਰੀ ਮਿਸ਼ਨ ਅਧੀਨ ਕੰਮ ਕਰ ਰਹੇ ਹਨ ਪਰੰਤੂ ਇਹਨਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਜਾਂ ਪੇ ਸਕੇਲ ਦੇਣ ਸਬੰਧੀ ਕੋਈ ਨੀਤੀ ਨਹੀਂ ਬਣਾਈ ਗਈ| ਉਹਨਾਂ ਕਿਹਾ ਕਿ ਸਰਕਾਰ ਨੇ ਠੇਕੇ ਉਪਰ ਕੰਮ ਕਰਦੇ ਮੁਲਾਜਮਾਂ ਲਈ ਵੀ ਕੋਈ ਠੋਸ ਨੀਤੀ ਨਹੀਂ ਬਣਾਈ| ਸਰਕਾਰ ਵਲੋਂ ਕਰਮਚਾਰੀਆਂ ਦਾ ਮਾਨਸਿਕ ਅਤੇ ਆਰਥਿਕ ਸ਼ੋਸਣ ਕੀਤਾ ਹੈ| ਉਹਨਾਂ ਮੰਗ ਕੀਤੀ ਕਿ ਠੇਕਾ ਮੁਲਾਜਮਾਂ ਅਤੇ ਕੱਚੇ ਮੁਲਾਜਮਾਂ ਨੂੰ ਪੱਕਾ ਕੀਤਾ ਜਾਵੇ, ਕਰਮਚਾਰੀਆਂ ਨੂੰ ਗੁਆਂਢੀ ਸੂਬਿਆਂ ਵਾਂਗ ਪੂਰੀ ਤਨਖਾਹ ਅਤੇ ਭੱਤੇ ਦਿਤੇ ਜਾਣ, ਕਰਮਚਾਰੀਆਂ ਦੀਆਂ ਹੋਰ ਮੰਗਾਂ ਵੀ ਪੂਰੀਆਂ ਕੀਤੀਆਂ ਜਾਣ| ਇਸ ਮੌਕੇ ਸਟਾਫ ਨਰਸ ਰਚਨਾ, ਹਰਸਿਮਰਤ ਕੌਰ, ਫਾਰਮਾਸਿਸਟ ਗਗਨ ਸਿੰਗਲਾ, ਲੈਬ ਟੈਕਨੀਸ਼ਿਅਨ ਸੰਦੀਪ ਸਿੰਘ, ਅਨਿਲ ਵਸ਼ਿਸ਼ਟ, ਰਾਜਵਿੰਦਰ ਕੌਰ ਤੇ ਅਮਰੀਕ ਸਿੰਘ ਵੀ ਮੌਜੂਦ ਸਨ|


