- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਵਿੱਚ 6433204 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
7889.14 ਕਰੋੜ ਰੁਪਏ ਦਾ ਕੀਤਾ ਭੁਗਤਾਨ
ਚੰਡੀਗੜ – ਪੰਜਾਬ ਵਿੱਚ 25 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 6433204 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜਤੀਆਂ/ ਕਿਸਾਨਾਂ ਨੂੰ ਉਨਾਂ ਦੇ ਖਾਤਿਆਂ ਵਿੱਚ 7889.14 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 6376543 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 56661 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪੰਨਗ੍ਰੇਨ ਵੱਲੋਂ 2159739 ਟਨ, ਮਾਰਕਫੈੱਡ ਵੱਲੋਂ 1495402 ਟਨ ਅਤੇ ਪਨਸੱਪ ਵੱਲੋਂ 1284166 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 648579 ਟਨ ਅਤੇ 667754 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 120903 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।


