- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਈਰਾਨ ਵਿਰੁੱਧ ਸਾਰੀਆਂ US ਪਾਬੰਦੀਆਂ 5 ਨਵੰਬਰ ਤੋਂ ਹੋਣਗੀਆਂ ਲਾਗੂ : ਟਰੰਪ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਈਰਾਨ ਵਿਰੁੱਧ ਸਾਰੀਆਂ ਅਮਰੀਕੀ ਪਾਬੰਦੀਆਂ 5 ਨਵੰਬਰ ਤੋਂ ਪੂਰੀ ਤਰ੍ਹਾਂ ਲਾਗੂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਲੇਬਨਾਨ ਦੇ ਅੱਤਵਾਦੀ ਸਮੂਹ ਹਿਜ਼ਬੁੱਲਾ ‘ਤੇ ਸਖਤ ਪਾਬੰਦੀਆਂ ਲਗਾਉਣ ਵਾਲੇ ਬਿੱਲ ‘ਤੇ ਦਸਤਖਤ ਕਰਕੇ ਉਸ ਨੂੰ ਕਾਨੂੰਨ ਬਣਾ ਦਿੱਤਾ। ਟਰੰਪ ਨੇ ਵ੍ਹਾਈਟ ਹਾਊਸ ਵਿਚ ਇਕ ਪ੍ਰੋਗਰਾਮ ਵਿਚ ਕਿਹਾ ਕਿ 5 ਨਵੰਬਰ ਨੂੰ ਈਰਾਨ ਵਿਰੁੱਧ ਸਾਰੀਆਂ ਪਾਬੰਦੀਆਂ ਮੁੜ ਪੂਰੀ ਤਰ੍ਹਾਂ ਲਾਗੂ ਕਰ ਦਿੱਤੀਆਂ ਜਾਣਗੀਆਂ, ਜਿਨ੍ਹਾਂ ਨੂੰ ਪਰਮਾਣੂ ਸਮਝੌਤੇ ਕਾਰਨ ਹਟਾ ਦਿੱਤਾ ਗਿਆ ਸੀ। ਈਰਾਨ ਨਾਲ ਪਰਮਾਣੂ ਸਮਝੌਤੇ ਤੋਂ ਵੱਖ ਹੋਣ ਦੇ ਬਾਅਦ ਟਰੰਪ ਨੇ ਸਾਰੇ ਦੇਸ਼ਾਂ ਨੂੰ ਈਰਾਨ ਤੋਂ ਤੇਲ ਦੀ ਦਰਾਮਦ ਘੱਟ ਕਰਨ ਜਾਂ ਪਾਬੰਦੀਆਂ ਦਾ ਸਾਹਮਣਾ ਕਰਨ ਲਈ ਕਿਹਾ। ਈਰਾਨ ਦੇ ਤੇਲ ਦਾ ਸਭ ਤੋਂ ਵੱਡਾ ਦਰਾਮਦਕਾਰ ਹੋਣ ਦੇ ਨਾਤੇ ਭਾਰਤ ਵੀ ਅਮਰੀਕੀ ਪਾਬੰਦੀਆਂ ਦੇ ਦਾਇਰੇ ਵਿਚ ਆਇਆ ਹੈ। ਇਸ ਤੋਂ ਬਚਣ ਲਈ ਭਾਰਤ ਨੂੰ ਜਾਂ ਤਾਂ ਅਮਰੀਕਾ ਤੋਂ ਛੋਟ ਚਾਹੀਦੀ ਹੋਵੇਗੀ ਜਾਂ ਈਰਾਨ ਤੋਂ ਤੇਲ ਦੀ ਦਰਾਮਦ ਬੰਦ ਕਰਨੀ ਹੋਵੇਗੀ। ਟਰੰਪ ਨੇ ਕਿਹਾ,”ਅਸੀਂ ਦੁਨੀਆ ਵਿਚ ਅੱਤਵਾਦ ਦੇ ਸਭ ਤੋਂ ਵੱਡੇ ਪ੍ਰਾਯੋਜਕ ਨੂੰ ਸਭ ਤੋਂ ਖਤਰਨਾਕ ਹਥਿਆਰ ਬਣਾਉਣ ਨਹੀਂ ਦੇਵਾਂਗੇ। ਅਜਿਹਾ ਨਹੀਂ ਹੋਵੇਗਾ।”


