- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰ ਜ਼ਿਲੇ ਦੇ 55 ਉੱਦਮੀ ਨੌਜਵਾਨਾਂ ਨੂੰ ਡੇਅਰੀ ਕਿੱਤੇ ‘ਚ ਰੁਜ਼ਗਾਰ ਦੇਵਾਂਗੇ: ਬਲਬੀਰ ਸਿੰਘ ਸਿੱਧੂ
ਸਮਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਵਿਜੀਲੈਂਸ ਬਿਊਰੋ ਨੇ ਅਧਿਕਾਰੀਆਂ ਨੂੰ ਹਰ ਸੰਭਵ ਕੋਸ਼ਿਸ਼ ਕਰਨ ਲਈ ਕਿਹਾ
ਚੰਡੀਗੜ੍ਹ – ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ, ਇਮਾਨਦਾਰੀ ਅਤੇ ਸੱਚਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ‘ਵਿਜੀਲੈਂਸ ਜਾਗਰੂਕਤਾ ਸਪਤਾਹ’ ਸੂਬੇ ਭਰ ਵਿੱਚ 29 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ। ਬੀ.ਕੇ. ਉੱਪਲ, ਏ.ਡੀ.ਜੀ.ਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਲੋਕਾਂ ਦਰਮਿਆਨ ਜਾਗਰੂਕਤਾ ਫੈਲਾਉਣਾ ਹੈ ਕਿ ਉਹ ਸਮਾਜ ਵਿੱਚੋਂ ਭ੍ਹਿਸ਼ਟਾਚਾਰ ਦੀ ਸਮੱਸਿਆ ਨੂੰ ਉਖਾੜਨ ਲਈ ਮਹੱਤਵਪੂਰਨ ਭੂਮਿਕਾ ਅਦਾ ਕਰਨ। ਭ੍ਰਿਸ਼ਟਾਚਾਰ ਮੁਕਤ ਰਾਜ ਦੀ ਸਿਰਜਣਾ ਲਈ ਇਸ ਜਾਗਰੂਕਤਾ ਸਪਤਾਹ ਦੌਰਾਨ ਸਾਡਾ ਜਿੰਮਾ ਇਸ ਮੁਹਿੰਮ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰਨ ਦੇ ਨਾਲ ਨਾਲ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਉਪਾਅ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਿਤ ਕਰਨਾ ਹੋਵੇਗਾ ਤਾਂ ਜੋ ਪਾਰਦਾਰਸ਼ਤਾ ਅਤੇ ਜਵਾਬਦੇਹੀ ਕਾਇਮ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਸਪਤਾਹ ਦਾ ਮੁੱਢਲਾ ਉਦੇਸ਼ ‘ਭ੍ਰਿਸ਼ਟਾਚਾਰ ਦਾ ਖ਼ਾਤਮਾ -ਨਵੇਂ ਭਾਰਤ ਦੀ ਸਿਰਜਣਾ’ ਵਿਸ਼ੇ ਤਹਿਤ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ ਜਿਸਦੀ ਕਿ ਕੇਂਦਰੀ ਵਿਜੀਲੈਂਸ ਕਮਿਸ਼ਨ ਨੇ ਕਾਮਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਲਈ ਲੋਕਾਂ ਦਰਮਿਆਨ ਜਾਗਰੂਕਤਾ ਨੂੰ ਇੱਕ ਕਾਰਗਰ ਅਤੇ ਠੋਸ ਉਪਰਾਲਾ ਮੰਨਦਿਆਂ ਇਸਤੇ ਪੂਰਾ ਜ਼ੋਰ ਦੇਣ ਦਾ ਫੈਸਲਾ ਕੀਤਾ ਹੈ।ਅੱਜ ਵਿਜੀਲੈਂਸ ਜਾਗਰੂਕਤਾ ਸਪਤਾਹ ਦੀ ਸ਼ੁਰੂਆਤ ਮੌਕੇ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਨਾਗੇਸਵਰਾ ਰਾਓ ਨੇ ਬਿਊਰੋ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਮਾਨਦਾਰੀ ਬਣਾਈ ਰੱਖਣ ਦਾ ਪ੍ਰਣ ਲਿਆ। ਉਨ੍ਹਾਂ ਸਮੂਹ ਅਮਲੇ ਨੂੰ ਤਨਦੇਹੀ ਨਾਲ ਕੰਮ ਕਰਨ ਅਤੇ ਵਿਜੀਲੈਂਸ ਦੇ ਲੰਬਿਤ ਪਏ ਕੇਸਾਂ ਦਾ ਜਲਦ ਨਬੇੜਾ ਕਰਨ ਲਈ ਕਿਹਾ।ਇਸੇ ਦੌਰਾਨ ਵਿਜੀਲੈਂਸ ਜਾਗਰੂਕਤਾ ਸਪਤਾਹ ਸਾਰੀਆਂ ਵਿਜੀਲੈਂਸ ਰੇਂਜਾਂ ਅਤੇ ਸਬ-ਡਵੀਜ਼ਨਾਂ ਵਿੱਚ ਵੀ ਆਯੋਜਿਤ ਕੀਤਾ ਗਿਆ ਜਿੱਥੇ ਫੀਲਡ ਅਧਿਕਾਰੀਆਂ ਨੇ ਵਿਜੀਲੈਂਸ ਸਟਾਫ ਨੂੰ ਇਮਾਨਦਾਰੀ ਬਣਾਈ ਰੱਖਣ ਦੀ ਹਲਫ਼ ਚੁਕਾਈ। ਇਸ ਜਾਗਰੂਕਤਾ ਸਪਤਾਹ ਦੌਰਾਨ ਵਿੱਦਿਅਕ ਸੰਸਥਾਵਾਂ ਅਤੇ ਦਫ਼ਤਰਾਂ ਵਿੱਚ ਕਰਵਾਏ ਜਾਣ ਵਾਲੇ ਵਿਭਿੰਨ ਜਾਗਰੂਕਤਾ ਪ੍ਰੋਗਰਾਮਾਂ ਸਬੰਧੀ ਰੇਂਜਾਂ ਦੇ ਐਸ.ਐਸ.ਪੀਜ਼ ਵੱਲੋਂ ਰੂਪ-ਰੇਖਾ ਵੀ ਉਲੀਕੀ ਗਈ।ਪੰਜਾਬ ਵਿੱਚ ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਦੇ ਹਰ ਜ਼ਿਲੇ ਦੇ 55 ਉੱਦਮੀ ਨੌਜਵਾਨਾਂ ਨੂੰ ਉਨਾਂ ਦੀਆਂ ਬਰੂਹਾਂ ਤੇ ਸਵੈ-ਰੁਜ਼ਗਾਰ ਦਿੱਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਵਿਭਾਗ ਦੇ ਸਾਰੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰਾਂ ‘ਤੇ ਡੇਅਰੀ ਫਾਰਮ ਦੀ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਡੇਅਰੀ ਉੱਦਮ ਸਿਖਲਾਈ 12 ਨਵੰਬਰ, 2018 ਤੋਂ ਸ਼ੁਰੂ ਕੀਤੀ ਜਾਵੇਗੀ, ਜਿਸ ਵਿੱਚ ਦੁੱਧ ਦੇ ਪੈਦਾਵਾਰੀ ਖਰਚੇ ਘਟਾ ਕੇ ਦੁੱਧ ਦੇ ਸੁਚੱਜੇ ਮੰਡੀਕਰਨ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਨਾਂ ਡੇਅਰੀ ਦੇ ਧੰਦੇ ਨੂੰ ਲਾਹੇਵੰਦ ਦੱਸਦਿਆਂ ਕਿਹਾ ਕਿ ਦੁਧਾਰੂ ਪਸ਼ੂਆਂ ਦੀ ਖਰੀਦ, ਦੁੱਧ ਚੁਆਈ ਦੀਆਂ ਮਸ਼ੀਨਾਂ, ਕੱਟੀਆਂ ਵੱਛੀਆਂ ਪਾਲਣ ਲਈ ਅਤੇ ਪਿੰਡ ਪੱਧਰ ‘ਤੇ ਦੁੱਧ ਪਦਾਰਥ ਬਣਾਉਣ ਲਈ ਮਸ਼ੀਨਰੀ ‘ਤੇ 25 ਤੋਂ 33 ਫੀਸਦੀ ਤੱਕ ਦੀ ਸਬਸਿਡੀ ਸਰਕਾਰ ਵੱਲੋਂ ਦਿੱਤੀ ਜਾਵੇਗੀ।ਸ. ਸਿੱਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਰ ਹਫਤਿਆਂ ਦੀ ਇਹ ਡੇਅਰੀ ਉੱਦਮ ਸਿਖਲਾਈ ਬੀਜਾ (ਲੁਧਿਆਣਾ), ਚਤਾਮਲੀ (ਰੋਪੜ), ਗਿੱਲ (ਮੋਗਾ), ਅਬੁੱਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਸਰਦੂਲਗੜ (ਮਾਨਸਾ), ਫਗਵਾੜਾ (ਕਪੂਰਥਲਾ) ਅਤੇ ਵੇਰਕਾ (ਅੰਮ੍ਰਿਤਸਰ) ਦੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵਿਖੇ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਸਿਖਿਆਰਥੀਆਂ ਦੀ ਚੋਣ ਲਈ ਇੱਕ ਨਵੰਬਰ 2018 ਤੋਂ ਸਵੇਰੇ 10 ਵਜੇ ਉਕਤ ਸਿਖਲਾਈ ਕੇਂਦਰਾਂ ਵਿਖੇ ਕਾਊਂਸਲਿੰਗ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਘੱਟੋ-ਘੱਟ 10ਵੀਂ ਤੱਕ ਵਿੱਦਿਅਕ ਯੋਗਤਾ ਵਾਲੇ ਲੜਕੇ/ਲੜਕੀਆਂ, ਜਿੰਨਾਂ ਦੀ ਉਮਰ 18 ਤੋਂ 45 ਸਾਲ ਦੇ ਵਿਚਕਾਰ ਹੋਵੇ ਅਤੇ ਜਿੰਨਾਂ ਦਾ ਆਪਣਾ ਘੱਟੋ ਘੱਟ 5 ਦੁਧਾਰੂ ਪਸ਼ੂਆਂ ਦਾ ਡੇਅਰੀ ਫਾਰਮ ਹੋਵੇ, ਇਹ ਸਿਖਲਾਈ ਹਾਸਲ ਕਰ ਸਕਦੇ ਹਨ।ਵਿਭਾਗ ਦੇ ਡਾਇਰੈਕਟਰ ਸ. ਇੰਦਰਜੀਤ ਸਿੰਘ ਨੇ ਦੱਸਿਆ ਕਿ ਸਿਖਲਾਈ ਲਈ ਪ੍ਰਾਸਪੈਕਟਸ ਜਿਸ ਦੀ ਕੀਮਤ 100 ਰੁਪਏ ਹੈ, ਹਰ ਜ਼ਿਲੇ ਦੇ ਡਿਪਟੀ ਡਾਇਰੈਕਟਰ ਡੇਅਰੀ/ਡੇਅਰੀ ਵਿਕਾਸ ਅਫਸਰ ਅਤੇ ਸਾਰੇ ਸਿਖਲਾਈ ਕੇਂਦਰਾਂ ਉੱਪਰ ਉਪਲਬੱਧ ਕਰਵਾਏ ਗਏ ਹਨ। ਉਨਾਂ ਦੱਸਿਆ ਕਿ ਸਿਖਲਾਈ ਸਬੰਧੀ ਵਧੇਰੇ ਜਾਣਕਾਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫਤਰ ਦੇ ਟੈਲੀਫੋਨ ਨੰਬਰ 0172-5027285 ਅਤੇ 2217020 ਜਾਂ ਵਿਭਾਗ ਦੀ ਈਮੇਲ director_dairy@rediffmail.com. ਉੱਤੇ ਹਾਸਲ ਕੀਤੀ ਜਾ ਸਕਦੀ ਹੈ।


