- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇੰਡੋਨੇਸ਼ੀਆ :188 ਯਾਤਰੀਆਂ ਨੂੰ ਲੈ ਜਾ ਰਿਹਾ ਜਹਾਜ਼ ਹਾਦਸਾਗ੍ਰਸਤ
ਜਕਾਰਤਾ – ਇੰਡੋਨੇਸ਼ੀਆ ਦੇ ਜਕਾਰਤਾ ਤੋਂ ਉਡਾਣ ਭਰਨ ਦੇ ਤੁਰੰਤ ਬਾਅਦ ਅੱਜ ਲਾਇਨ ਏਅਰ ਦਾ ਇਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਲਗਭਗ 188 ਯਾਤਰੀ ਸਵਾਰ ਸਨ| ਅੱਜ ਸਵੇਰੇ 6.20 ਵਜੇ ਤੇ ਇਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ, ਇਸ ਦੇ 13 ਮਿੰਟਾਂ ਬਾਅਦ ਹੀ ਸੰਪਰਕ ਟੁੱਟ ਗਿਆ, ਤਦ ਇਸ ਦੀ ਉਚਾਈ ਤਕਰੀਬਨ 2000 ਫੁੱਟ ਘੱਟ ਸੀ| ਸੂਤਰਾਂ ਮੁਤਾਬਕ ਸਮੁੰਦਰ ਦੇ ਕੁਝ ਹਿੱਸੇ ਵਿੱਚ ਜਹਾਜ਼ ਦੀਆਂ ਕੁਰਸੀਆਂ ਅਤੇ ਹੋਰ ਹਿੱਸੇ ਮਿਲੇ ਹਨ| ਇਕ ਅਧਿਕਾਰੀ ਨੇ ਦੱਸਿਆ ਕਿ ਤਲਾਸ਼ ਅਤੇ ਬਚਾਅ ਕਾਰਜ ਦੌਰਾਨ ਉਨ੍ਹਾਂ ਨੂੰ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖਬਰ ਮਿਲੀ| ਏਅਰਨੈਵ ਇੰਡੋਨੇਸ਼ੀਆ ਦੇ ਬੁਲਾਰੇ ਯੋਹਾਨਿਸ ਹੈਰੀ ਡਗਲਸ ਨੇ ਇਸ ਤੋਂ ਪਹਿਲਾਂ ਇਕ ਬਿਆਨ ਵਿੱਚ ਦੱਸਿਆ ਸੀ ਕਿ ਲਾਇਨ ਏਅਰ ਜੇ. ਟੀ. 610 ਦਾ ਸੰਪਰਕ ਟੁੱਟ ਗਿਆ ਸੀ| ਬਚਾਅ ਦਲ ਇਸ ਨੂੰ ਲੱਭਣ ਲਈ ਕੋਸ਼ਿਸ਼ਾਂ ਕਰ ਰਿਹਾ ਸੀ| ਫਿਲਹਾਲ ਇਸ ਸਬੰਧੀ ਪੂਰੀ ਜਾਣਕਾਰੀ ਨਹੀਂ ਮਿਲ ਸਕੀ ਕਿ ਇਸ ਕਾਰਨ ਕਿੰਨਾ ਕੁ ਨੁਕਸਾਨ ਹੋਇਆ ਹੈ|


