- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰੋ ਕਬੱਡੀ ਲੀਗ : ਗੁਜਰਾਤ ਨੇ ਪੁਣੇਰੀ ਪਲਟਨ ਨੂੰ 37-27 ਨਾਲ ਹਰਾਇਆ
ਪਟਨਾ – ਗੁਜਰਾਤ ਫਾਰਚਿਊਨ ਜਾਇੰਟਸ ਨੇ ਪ੍ਰੋ ਕਬੱਡੀ ਲੀਗ ਦੇ 6ਵੇਂ ਸੀਜ਼ਨ ‘ਚ ਆਪਣੀ ਸ਼ਾਨਦਾਰ ਫਾਰਮ ਜਾਰੀ ਰੱਖਦੇ ਹੋਏ ਮੰਗਲਵਾਰ ਨੂੰ ਇੱਥੇ ਪੁਣੇ ਪਲਟਨ ਨੂੰ 37-27 ਨਾਲ ਹਰਾਇਆ। ਪੁਣੇਰੀ ਪਲਟਨ ਦੇ ਨਿਤਿਨ ਤੋਮਰ ਨੇ ਇਸ ਮੈਚ ਦੇ ਦੌਰਾਨ 6ਵੇਂ ਸੀਜ਼ਨ ਦਾ ਆਪਣਾ 100ਵਾਂ ਰੇਡ ਅੰਕ ਹਾਸਲ ਕੀਤਾ। ਉਹ ਹਾਲਾਂਕਿ ਬਾਅਦ ‘ਚ ਸੱਟ ਲੱਗਣ ਦੇ ਕਾਰਨ ਬਾਹਰ ਹੋ ਗਏ। ਗੁਜਰਾਤ ਦੀ 5 ਮੈਚਾਂ ‘ਚ ਇਹ ਤੀਜੀ ਜਿੱਤ ਹੈ ਤੇ ਉਸਦੇ 19 ਅੰਕ ਹੋ ਗਈ ਹਨ। ਗੁਜਰਾਤ ਦੀ ਟੀਮ ਹੁਣ ਤੀਜੇ ਸਥਾਨ ‘ਤੇ ਆ ਗਈ ਹੈ। ਪੁਣੇ ਨੂੰ 11 ਮੈਚਾਂ ‘ਚ 5ਵੀਂ ਹਾਰ ਦਾ ਸਾਹਮਣਾ ਕਰਨਾ ਪਿਆ। ਪੁਣੇ ਇਸ ਹਾਰ ਦੇ ਬਾਵਜੂਦ 32 ਅੰਕਾਂ ਦੇ ਨਾਲ ਗਰੁੱਪ ‘ਏ’ ‘ਚ ਚੋਟੀ ਦੇ ਸਥਾਨ ‘ਤੇ ਬਣੀ ਹੋਈ ਹੈ। ਗੁਜਰਾਤ ਦੇ ਲਈ ਸਚਿਨ ਜਿੱਤ ਦੇ ਹੀਰੋ ਰਹੇ ਜਿਸ ਨੇ 13 ਰੇਡ ‘ਚ ਆਪਣੀ ਟੀਮ ਦੇ ਲਈ 10 ਅੰਕ ਹਾਸਲ ਕੀਤੇ।


