ਸਿੱਧੂ ਜੋੜੇ ਨੂੰ ਅੰਮ੍ਰਿਤਸਰ ਰੇਲ ਹਾਦਸੇ ਦੀ ਪੁੱਛਗਿੱਛ ਲਈ ਸੰਮਣ ਜਾਰੀ

ਅੰਮ੍ਰਿਤਸਰ – ਬੀਤੀ 19 ਅਕਤੂਬਰ ਨੂੰ ਅੰਮ੍ਰਿਤਸਰ ‘ਚ ਵਾਪਰੇ ਭਿਆਨਕ ਰੇਲ ਹਾਦਸੇ ਸਬੰਧੀ ਹੁਣ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੀ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਦੁਸਹਿਰੇ ਮੇਲੇ ਦੋਰਾਨ ਰੇਲਵੇ ਟਰੈਕ ’ਤੇ ਖੜ੍ਹ ਕੇ ਦੁਸਹਿਰਾ ਦੇਖ ਰਹੇ ਸੈਂਕੜੇ ਲੋਕ ਪਠਾਨਕੋਟ ਤੋਂ ਅੰਮ੍ਰਿਤਸਰ ਆ ਰਹੀ ਡੀ.ਐਮ.ਯੂ ਰੇਲ ਹੇਠਾਂ ਦਰੜੇ ਗਏ ਸਨ। ਜਿਸ ਕਾਰਨ 60 ਵਿਅਕਤੀਆਂ ਦੀ ਮੌਤ ਹੋ ਗਈ ਸੀ। ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ ਬੀ. ਪੁਰਸ਼ਾਰਥਾ ਨੇ ਸਿੱਧੂ ਜੋੜੇ ਨੂੰ ਸੰਮਣ ਜਾਰੀ ਕਰਦਿਆਂ ਅੱਜ 2 ਨਵੰਬਰ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਗਿਆ ਹੈ। ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਸਿੱਧੂ ਜੋੜੇ ਦੇ ਹੱਥ ਧੋ ਕੇ ਪਿੱਛੇ ਪਏ ਅਕਾਲੀਆਂ ਨੂੰ ਹਾਈਕੋਰਟ ਦਾ ਵੱਡਾ ਝਟਕਾ ਲੱਗਾ ਹੈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਦੁਸਹਿਰਾ ਮੇਲੇ ਦੇ ਪ੍ਰਬੰਧਕ ਤੇ ਸਥਾਨਕ ਕੌਂਸਲਰ ਦੇ ਪੁੱਤਰ ਸੌਰਭ ਮਦਾਨ ਉਰਫ਼ ਮਿੱਠੂ ਅਤੇ ਉਸ ਦੇ ਪੂਰੇ ਪਰਿਵਾਰ ਤੋਂ 4 ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ ਸੀ। ਹੁਣ ਤਕ ਕੁੱਲ 75 ਚਸ਼ਮਦੀਦ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ 35 ਕਰਮਚਾਰੀਆਂ ਦੇ ਬਿਆਨ ਕਲਮਬੱਧ ਕੀਤੇ ਜਾ ਚੁੱਕੇ ਹਨ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਹਾਦਸੇ ਤੋਂ ਅਗਲੇ ਹੀ ਦਿਨ ਜਾਂਚ ਦੇ ਹੁਕਮ ਦੇ ਦਿੱਤੇ ਗਏ ਸਨ ਅਤੇ ਉਹ ਚਾਰ ਹਫ਼ਤਿਆਂ ਵਿੱਚ ਆਪਣੀ ਰਿਪੋਰਟ ਦੇਣ ਕਈ ਕਿਹਾ ਗਿਆ ਸੀ। ਭਾਂਵੇ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਮਾਗਮ ਦੀ ਮੁੱਖ ਮਹਿਮਾਨ ਨਵਜੋਤ ਕੌਰ ਸਿੱਧੂ ਤੇ ਪ੍ਰਬੰਧਕ ਸੌਰਭ ਮਦਾਨ ਉਰਫ਼ ਮਿੱਠੂ ਨੂੰ ਹਾਦਸੇ ਲਈ ਜ਼ਿੰਮੇਵਾਰ ਠਹਿਰਾਉਣ ਅਤੇ ਇਨ੍ਹਾਂ ਖ਼ਿਲਾਫ਼ ਕੇਸ ਚਲਾਉਣ ਸਬੰਧੀ ਦਾਇਰ ਕੀਤੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਪਰ ਇਸ ਤੋਂ ਪਹਿਲਾਂ ਸਿੱਧੂ ਜੋੜੇ ਦੇ ਸਿਆਸੀ ਵਿਰੋਧੀਆਂ ਨੇ ਉਨ੍ਹਾਂ ਨੂੰ ਹਾਦਸੇ ਲਈ ਜ਼ਿੰਮੇਵਾਰ ਠਹਿਰਾਉਣ ਲਈ ਅੱਡੀ ਚੋਟੀ ਦਾ ਜ਼ੋਰ ਵੀ ਲਾਇਆ ਜਾ ਰਿਹਾ ਸੀ।

VIA PUNJAB