- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੀਨ ਅਮਰੀਕਾ ਲਈ ਹਰ ਮੋਰਚੇ ‘ਤੇ ਚੁਣੌਤੀ
ਵਾਸ਼ਿੰਗਟਨ – ਅਮਰੀਕਾ ਦੇ ਵਿਦੇਸ਼ ਮੰਤਰੀ ਮਾਇਕ ਪੋਂਪੀਓ ਨੇ ਆਖਿਆ ਕਿ ਚੀਨ ਵਪਾਰ ਅਤੇ ਬੌਧਿਕ ਜਾਇਦਾਦ ਅਧਿਕਾਰ ਸਮੇਤ ਸਾਰੇ ਮੋਰਚਿਆਂ ‘ਤੇ ਅਮਰੀਕਾ ਲਈ ਲੰਮੇ ਸਮੇਂ ਦੀ ਚੁਣੌਤੀ ਪੇਸ਼ ਕਰਦਾ ਹੈ। ਇਕ ਅਮਰੀਕੀ ਰੇਡੀਓ ਨਾਲ ਗੱਲਬਾਤ ‘ਚ ਪੋਂਪੀਓ ਨੇ ਕਿਹਾ ਕਿ ਚੀਨ ਸਾਡੇ ਲਈ ਸਖਤ ਚੁਣੌਤੀ ਹੈ। ਉਨ੍ਹਾਂ ਦੱਸਿਆ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੇਲੋੜੇ ਵਪਾਰ ਦੀ ਚੁਣੌਤੀ ਦਾ ਸਾਹਮਣਾ ਕਰਨਾ ਸ਼ੁਰੂ ਕਰ ਦਿੱਤਾ ਹੈ। ਅਮਰੀਕਾ ਚੀਨ ਤੋਂ ਸਨਮਾਨ ਅਤੇ ਵਿਲੱਖਣ ਵਪਾਰ ਦੀ ਮੰਗ ਕਰਦਾ ਹੈ ਅਤੇ ਟਰੰਪ ਇਸ ਨੂੰ ਹਾਸਲ ਕਰਨ ਲਈ ਵਚਨਬੱਧ ਹਨ। ਉਨ੍ਹਾਂ ਆਖਿਆ ਕਿ ਚੀਨ ਦੇ ਦੱਖਣੀ ਚੀਨ ਸਾਗਰ ‘ਚ ਯਤਨਾਂ ਸਮੇਤ ਕਈ ਤਰ੍ਹਾਂ ਦੇ ਦਾਅਵਿਆਂ ਦੀਆਂ ਚੁਣੌਤੀਆਂ ਅਮਰੀਕਾ ਦੇ ਮੌਜੂਦ ਹੈ। ਵਿਦੇਸ਼ ਮੰਤਰੀ ਨੇ ਇਹ ਵੀ ਦੱਸਿਆ ਕਿ ਚੀਨੀ ਲੋਕਾਂ ‘ਤੇ ਬੌਧਿਕ ਜਾਇਦਾਦ ਨੂੰ ਚੋਰੀ ਕਰਨ ਦਾ ਦੋਸ਼ ਹੈ। ਉਨ੍ਹਾਂ ਕਿਹਾ ਕਿ ਬੀਤੇ ਹਫਤੇ 10 ਚੀਨੀ ਲੋਕਾਂ ‘ਤੇ ਹਵਾਬਾਜ਼ੀ ਸਬੰਧੀ ਬੌਧਿਕ ਜਾਇਦਾਦ ਚੋਰੀ ਕਰਨ ਦਾ ਦੋਸ਼ ਲੱਗਾ ਹੈ। ਪੋਂਪੀਓ ਨੇ ਕਿਹਾ ਕਿ ਰੂਸ ਆਪਣੇ ਪ੍ਰਮਾਣੂ ਹਥਿਆਰਾਂ ਦੇ ਜ਼ਖੀਰੇ ਦੇ ਚੱਲਦੇ ਚੁਣੌਤੀ ਬਣਿਆ ਹੋਇਆ ਹੈ ਜਿਸ ਨਾਲ ਪੂਰੀ ਦੁਨੀਆ ਨੂੰ ਖਤਰਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਰੂਸ ਇਕ ਬਹੁਤ ਛੋਟੀ ਅਰਥਵਿਵਸਥਾ ਹੈ ਪਰ ਹੁਣ ਵੀ ਉਸ ਦੇ ਕੋਲ ਵੱਡੇ ਪ੍ਰਮਾਣੂ ਹਥਿਆਰਾਂ ਦਾ ਭੰਡਾਰ ਹੈ। ਅਸੀਂ ਰੂਸ ਅਤੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ‘ਤੇ ਦਬਾਅ ਬਣਾਉਣ ਦਾ ਅਜਿਹਾ ਕੰਮ ਕੀਤਾ ਹੈ ਜਿਸ ਨੂੰ ਕਿਸੇ ਵੀ ਅਜੇ ਤੱਕ ਨਹੀਂ ਕੀਤਾ ਹੋਵੇਗਾ।


