- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਾਇਡੂ ਵੱਲੋਂ ਹਰਾਰੇ ’ਚ ਸਫਾਰਤਖ਼ਾਨੇ ਦੀ ਇਮਾਰਤ ਦਾ ਨੀਂਹ ਪੱਥਰ
ਹਰਾਰੇ – ਉਪ ਰਾਸ਼ਟਰਪਤੀ ਐਮ ਵੈਂਕੱਈਆ ਨਾਇਡੂ ਨੇ ਐਤਵਾਰ ਨੂੰ ਇਥੇ ਭਾਰਤੀ ਸਫਾਰਤਖਾਨੇ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਸ ਇਮਾਰਤ ਵਿੱਚ ਯੋਗ ਸੈਂਟਰ ਵੀ ਹੈ। ਅਫਰੀਕਾ ਦੇ ਤਿੰਨ ਮੁਲਕਾਂ ਦੇ ਛੇ ਦਿਨਾਂ ਦੌਰੇ ਦੇ ਦੂਜੇ ਪੜਾਅ ਤਹਿਤ ਸ਼ੁੱਕਰਵਾਰ ਨੂੰ ਉਹ ਇਥੇ ਪੁੱਜੇ ਸਨ। ਇਸ ਦੌਰੇ ਦਾ ਉਦੇਸ਼ ਬੋਤਸਵਾਨਾ, ਜ਼ਿੰਬਾਬਵੇ ਅਤੇ ਮਲਾਵੀ ਨਾਲ ਭਾਰਤ ਦੇ ਰਣਨੀਤਕ ਸਬੰਧ ਮਜ਼ਬੂਤ ਕਰਨਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕੀਤਾ ਕਿ ਉਪ ਰਾਸ਼ਟਰਪਤੀ ਐਮ ਵੈਂਕੱਈਆ ਨਾਇਡੂ ਨੇ ਹਰਾਰੇ ਜ਼ਿੰਬਾਬਵੇ ਵਿੱਚ ਇਕ ਸਮਾਗਮ ਦੌਰਾਨ ਭਾਰਤੀ ਸਫਾਰਤਖ਼ਾਨੇ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਹੈ।


