- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡਾ ‘ਚ ਦੋ ਜਹਾਜ਼ਾਂ ਵਿਚਕਾਰ ਹੋਈ ਟੱਕਰ, ਪਾਇਲਟ ਦੀ ਮੌਤ
ਓਟਾਵਾ – ਕੈਨੇਡਾ ‘ਚ ਇਕ ਛੋਟਾ ਯਾਤਰੀ ਜਹਾਜ਼ ਅਤੇ ਇਕ ਹੋਰ ਜਹਾਜ਼ ਆਪਸ ‘ਚ ਟਕਰਾ ਗਏ। ਹਾਦਸੇ ‘ਚ ਛੋਟੇ ਜਹਾਜ਼ ਦੇ ਪਾਇਲਟ ਦੀ ਮੌਤ ਹੋ ਗਈ। ਸਥਾਨਕ ਪੁਲਸ ਨੇ ਦੱਸਿਆ ਕਿ ਓਟਾਵਾ ਤੋਂ ਤਕਰੀਬਨ 30 ਕਿਲੋਮੀਟਰ ਪੱਛਮ ‘ਚ ਓਂਟਾਰੀਓ ਦੇ ਕਾਰਪ ‘ਚ ਐਤਵਾਰ ਸਵੇਰੇ ਹੋਈ। ਦੁਰਘਟਨਾ ਦੇ ਕਾਰਨਾਂ ਬਾਰੇ ਅਜੇ ਪੂਰੀ ਤਰ੍ਹਾਂ ਪਤਾ ਨਹੀਂ ਲੱਗ ਸਕਿਆ। ਸੇਸਨਾ ਜਹਾਜ਼ ਦਾ ਪਾਇਲਟ ਇਕੱਲਾ ਹੀ ਜਹਾਜ਼ ਉਡਾ ਰਿਹਾ ਸੀ ਅਤੇ ਉਸ ਦੀ ਘਟਨਾ ਵਾਲੀ ਥਾਂ ‘ਤੇ ਹੀ ਮੌਤ ਹੋ ਗਈ। ਦੂਜੇ ਜਹਾਜ਼ ਨੂੰ ਓਟਾਵਾ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਭੇਜਿਆ ਗਿਆ, ਜਿੱਥੇ ਉਹ ਸੁਰੱਖਿਅਤ ਉਤਰ ਗਿਆ। ਉਨ੍ਹਾਂ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਐਮਰਜੈਂਸੀ ਸੇਵਾਵਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਪਾਈਪਰ ਜਹਾਜ਼ ਦੇ ਪਾਇਲਟ ਨੇ ਹਵਾਈ ਆਵਾਜਾਈ ਕੰਟਰੋਲਰਾਂ ਨੂੰ ਦੱਸਿਆ ਕਿ ਦੂਜੇ ਜਹਾਜ਼ ਨੇ ਹੇਠਾਂ ਤੋਂ ਉਸ ਦੇ ਜਹਾਜ਼ ਨੂੰ ਟੱਕਰ ਮਾਰੀ ਅਤੇ ਉਸ ਦੇ ਲੈਂਡਿੰਗ ਗੀਅਰ ਨੂੰ ਨੁਕਸਾਨ ਪੁੱਜਾ। ਘਟਨਾ ‘ਚ ਪਾਈਪਰ ਜਹਾਜ਼ ਦਾ ਪਾਇਲਟ ਅਤੇ ਇਸ ‘ਚ ਸਵਾਰ ਯਾਤਰੀ ਸੁਰੱਖਿਅਤ ਹਨ। ਇਸ ਸਬੰਧੀ ਫਿਲਹਾਲ ਹੋਰ ਜਾਣਕਾਰੀ ਨਹੀਂ ਮਿਲ ਸਕੀ।


