- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੱਧ ਪ੍ਰਦੇਸ਼ ਚੋਣਾਂ: ਭਾਜਪਾ ਤੇ ਕਾਂਗਰਸ ਵੱਲੋਂ ਸੂਚੀਆਂ ਜਾਰੀ
ਭੋਪਾਲ – ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਤੀਜੀ ਸੂਚੀ ਜਾਰੀ ਕਰਦਿਆਂ 32 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਜਦਕਿ ਕਾਂਗਰਸ ਨੇ ਪੰਜਵੀਂ ਸੂਚੀ ਜਾਰੀ ਕਰਕੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਦੇ ਸਾਲੇ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਭਾਜਪਾ ਨੇ 32 ਉਮੀਦਵਾਰਾਂ ਦੀ ਸੂਚੀ ਜਾਰੀ ਕਰਦਿਆਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਦੇ ਲੜਕੇ ਆਕਾਸ਼ ਨੂੰ ਟਿਕਟ ਦਿੱਤੀ ਹੈ। ਇਸ ਸੂਚੀ ਨਾਲ 230 ਮੈਂਬਰੀ ਸਭਾ ਲਈ ਭਾਜਪਾ ਨੇ 226 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਭੋਪਾਲ ਦੇ ਸਾਬਕਾ ਮੇਅਰ ਕ੍ਰਿਸ਼ਨਾ ਗੌੜ ਨੂੰ ਗੋਵਿੰਦਪੁਰਾ ਤੋਂ ਉਮੀਦਵਾਰ ਬਣਾਇਆ ਹੈ ਜਦਕਿ ਇਸ ਸੀਟ ’ਤੇ ਕ੍ਰਿਸ਼ਨਾ ਗੌੜ ਦੇ ਸਹੁਰਾ ਤੇ ਸਾਬਕਾ ਮੁੱਖ ਮੰਤਰੀ ਬਾਬੂ ਲਾਲ ਗੌੜ ਚੋਣ ਲੜਦੇ ਆ ਰਹੇ ਸਨ। ਕਾਂਗਰਸ ਨੇ ਅੱਜ ਪੰਜਵੀਂ ਸੂਚੀ ਜਾਰੀ ਕਰਦਿਆਂ 16 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਨਾਲ ਕਾਂਗਰਸ ਵਲੋਂ ਹੁਣ ਤਕ 229 ਉਮੀਦਵਾਰ ਐਲਾਨ ਦਿੱਤੇ ਗਏ ਹਨ ਜਦਕਿ ਇਸ ਤੋਂ ਇਕ ਦਿਨ ਪਹਿਲਾਂ ਹੀ ਕਾਂਗਰਸ ਵਲੋਂ ਚੌਥੀ ਸੂਚੀ ਕੀਤੀ ਗਈ ਸੀ।


