- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
ਆਬੂ ਧਾਬੀ – ਪਾਕਿਸਤਾਨ ਤੇ ਨਿਊਜ਼ੀਲੈਂਡ ਵਿਚਾਲੇ ਵਨ ਡੇ ਸੀਰੀਜ਼ ਦਾ ਦੂਜਾ ਮੈਚ ਸ਼ੁੱਕਰਵਾਰ ਨੂੰ ਆਬੂ ਧਾਬੀ ‘ਚ ਖੇਡਿਆ ਗਿਆ। ਨਿਊਜ਼ੀਲੈਂਡ ਨੇ ਟਾਸ ਜਿੱਤ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ 210 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ‘ਚ ਬੱਲੇਬਾਜ਼ੀ ਕਰਨ ਉਤਰੀ ਪਾਕਿਸਤਾਨ ਟੀਮ ਦੀ ਸ਼ੁਰੂਆਤ ਵਧੀਆ ਰਹੀ ਤੇ ਪਾਕਿਸਤਾਨ ਨੇ ਇਹ ਮੈਚ 6 ਵਿਕਟਾਂ ਨਾਲ ਜਿੱਤ ਲਿਆ। ਪਾਕਿਸਤਾਨ ਤੇ ਨਿਊਜ਼ੀਲੈਂਡ ਨੇ ਵਨ ਡੇ ਸੀਰੀਜ਼ ‘ਚ 1-1 ਦੀ ਬਰਾਬਰੀ ਕਰ ਲਈ ਹੈ।ਪਾਕਿਸਤਾਨ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਫਖਰ ਜ਼ਾਮਨ ਨੇ 88 ਦੌੜਾਂ ਦਾ ਯੋਗਦਾਨ ਦਿੱਤਾ, ਜਿਸ ‘ਚ 11 ਚੌਕੇ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਪਹਿਲੇ ਵਨ ਡੇ ਮੈਚ ‘ਚ 47 ਦੌੜਾਂ ਨਾਲ ਹਰਾਇਆ ਸੀ। ਹੁਣ ਵਨ ਡੇ ਸੀਰੀਜ਼ ਦਾ ਆਖਰੀ ਮੈਚ 11 ਨਵੰਬਰ ਨੂੰ ਦੁਬਈ ‘ਚ ਖੇਡਿਆ ਜਾਣਾ ਹੈ।


