- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਨੰਤ ਕੁਮਾਰ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਅਨੰਤ ਕੁਮਾਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨਾਂ ਦਾ ਅੱਜ ਸਵੇਰੇ ਬੰਗਲੂਰੂ ਵਿਖੇ ਫੇਫੜਿਆਂ ਦੇ ਕੈਂਸਰ ਕਾਰਨ 59 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅਨੰਤ ਕੁਮਾਰ ਨੂੰ ਇਕ ਵਧੀਆ ਮਨੁੱਖ ਅਤੇ ਵਧੀਆ ਗੁਣਾਂ ਵਾਲਾ ਭੱਦਰਪੁਰਸ਼ ਸਿਆਸਤਦਾਨ ਦੱਸਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਨੰਤ ਕੁਮਾਰ ਨੇ ਆਪਣੇ ਸਮੁੱਚੇ ਜੀਵਨ ਦੌਰਾਨ ਲੋਕਾਂ ਖਾਸਕਰ ਸਮਾਜ ਦੇ ਦੱਬੇ-ਕੁਚਲੇ ਵਰਗਾਂ ਲਈ ਅਣਥੱਕ ਕਾਰਜ ਕੀਤਾ। ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਸੰਕਟ ਦੀ ਘੜੀ ਇਸ ਵੱਡੇ ਘਾਟੇ ਨੂੰ ਸਹਿਣ ਕਰਨ ਲਈ ਉਨਾਂ ਨੂੰ ਬਲ ਬਖ਼ਸ਼ਣ ਅਤੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।


