- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
19 ਨਵੰਬਰ ਨੂੰ ਪ੍ਰਧਾਨ ਮੰਤਰੀ ਕੇ.ਐਮ.ਪੀ. ਐਕਸਪ੍ਰੈਸ ਵੇ ਦਾ ਉਦਘਾਟਨ ਕਰਨਗੇ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦਸਿਆ ਕਿ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾ ਸਿਰਫ ਹਰਿਆਣਾ ਸਗੋਂ ਕੌਮੀ ਰਾਜਧਾਨੀ ਖੇਤਰ ਦੇ ਵਿਕਾਸ ਦੀ ਧੂਰੀ ਸਾਬਤ ਹੋਣ ਵਾਲੇ ਕੇ.ਐਮ.ਪੀ. ਐਕਸਪ੍ਰੈਸ ਵੇ ਨੂੰ ਲੋਕਾਂ ਨੂੰ ਸਪਰਪਿਤ ਕਰਨਗੇ| ਉਨਾਂ ਕਿਹਾ ਕਿ ਗੁਰੂਗ੍ਰਾਮ ਦੇ ਸੁਲਤਾਨਪੁਰ ਖੇਤਰ ਵਿਚ ਆਯੋਜਿਤ ਕੇ.ਐਮ.ਪੀ. ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਦੀ ਅਨੇਕ ਹੋਰ ਪਰਿਯੋਜਨਾਵਾਂ ਦਾ ਨੀਂਹ ਪੱਥਰ ਤੇ ਸ਼ੁਰੂਆਤ ਕੀਤਾ ਜਾਵੇਗਾ| ਮੁੱਖ ਮੰਤਰੀ ਨੇ ਇਹ ਜਾਣਕਾਰੀ ਅੱਜ ਝੱਜਰ ਦੇ ਪਿੰਡ ਦੇਵਰਖਾਨਾ ਸਥਿਤ ਬਣ ਵਾਲੇ ਕੇਂਦਰੀ ਯੋਗ ਤੇ ਕੁਦਰਤੀ ਮੈਡੀਕਲ ਸੰਸਥਾਨ ਦਾ ਨਿਰੀਖਣ ਕਰਨ ਤੋਂ ਬਾਅਦ ਦਿੱਤੀ| ਮੁੱਖ ਮੰਤਰੀ ਨੇ ਪੇਂਡੂ ਤੋਂ ਹਾਲਚਾਲ ਪੁੱਛਦੇ ਹੋਏ ਇਲਾਕੇ ਦੀ ਵਿਕਾਸ ਯੋਜਨਾਵਾਂ ਲਈ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ| ਨਾਲ ਹੀ ਪਿੰਡ ਵਾਸੀਆਂ ਵੱਲੋਂ ਮੁੱਖ ਮੰਤਰੀ ਦੇ ਸਾਹਮਣੇ ਰੱਖੀ ਗਈ ਮੰਗਾਂ ਨੂੰ ਸੁਣਦੇ ਹੋਏ ਅਧਿਕਾਰੀਆਂ ਨੂੰ ਲੋਂੜੀਦੇ ਆਦੇਸ਼ ਦਿੱਤੇ|


