- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੈਡਮਿੰਟਨ: ਪੀਵੀ ਸਿੰਧੂ ਦੀਆਂ ਨਜ਼ਰਾਂ ਹਾਂਗਕਾਂਗ ਓਪਨ ਖ਼ਿਤਾਬ ’ਤੇ
ਕੋਵਲੂਨ – ਪੀਵੀ ਸਿੰਧੂ ਮੰਗਲਵਾਰ ਤੋਂ ਇੱਥੇ ਹਾਂਗਕਾਂਗ ਵਿਸ਼ਵ ਟੂਰ ਸੁਪਰ 500 ਟੂਰਨਾਮੈਂਟ ਵਿੱਚ ਭਾਰਤੀ ਚੁਣੌਤੀ ਦੀ ਅਗਵਾਈ ਕਰੇਗੀ। ਉਸ ਦੀਆਂ ਨਜ਼ਰਾਂ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਾਇਮ ਰੱਖਣ ’ਤੇ ਲੱਗੀਆਂ ਹੋਣਗੀਆਂ। ਪਿਛਲੇ ਸਾਲ ਸਿੰਧੂ ਨੂੰ ਫਾਈਨਲ ਵਿੱਚ ਦੁਨੀਆਂ ਦੀ ਨੰਬਰ ਇੱਕ ਖਿਡਾਰਨ ਤਾਇ ਜ਼ੂ ਯਿੰਗ ਖ਼ਿਲਾਫ਼ ਹਾਰ ਮਗਰੋਂ ਉਪ ਜੇਤੂ ਰਹਿਣਾ ਪਿਆ ਸੀ। ਇਸ ਭਾਰਤੀ ਖਿਡਾਰੀ ਨੂੰ ਸਖ਼ਤ ਰਵਾਇਤੀ ਵਿਰੋਧੀ ਦੀ ਮੌਜੂਦਗੀ ਵਿੱਚ ਇੱਕ ਵਾਰ ਪੋਡੀਅਮ ’ਤੇ ਥਾਂ ਬਣਾਉਣ ਲਈ ਆਪਣਾ ਸਰਵੋਤਮ ਪ੍ਰਦਰਸ਼ਨ ਕਰਨਾ ਹੋਵੇਗਾ। ਮੌਜੂਦਾ ਰੁਝੇਵੇਂ ਵਾਲੇ ਸੈਸ਼ਨ ਵਿੱਚ ਸਿੰਧੂ ਰਾਸ਼ਟਰਮੰਡਲ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਅਤੇ ਏਸ਼ਿਆਈ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਿੱਚ ਸਫਲ ਰਹੀ ਹੈ। ਉਹ ਇੰਡੀਆ ਓਪਨ ਅਤੇ ਥਾਈਲੈਂਡ ਓਪਨ ਦੇ ਫਾਈਨਲ ਵਿੱਚ ਵੀ ਪਹੁੰਚੀ ਹੈ।


