- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸੰਖੇਪ ਜੀਵਨ ਝਾਤ
ਬੀਤੇ ਸਾਲ 29 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ 42ਵੇਂ ਪ੍ਰਧਾਨ ਚੁਣੇ ਗਏ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਦੂਸਰੀ ਵਾਰ ਲਗਾਤਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣੇ ਹਨ। ਉਨ੍ਹਾਂ ਦਾ ਜਨਮ 18 ਅਕਤੂਬਰ 1956 ਨੂੰ ਪਿਤਾ ਸ. ਪੋਹਲਾ ਸਿੰਘ ਤੇ ਮਾਤਾ ਸੰਤ ਕੌਰ ਦੇ ਗ੍ਰਹਿ ਵਿਖੇ ਪਿੰਡ ਲੌਂਗੋਵਾਲ, ਜ਼ਿਲ੍ਹਾ ਸੰਗਰੂਰ ਵਿਖੇ ਹੋਇਆ। ਉਹ ਐਮ.ਏ. ਪੰਜਾਬੀ ਦੀ ਉੱਚ ਯੋਗਤਾ ਰੱਖਦੇ ਹਨ। ਉਨ੍ਹਾਂ ਨੂੰ ਲੰਮਾ ਸਮਾਂ ਸੰਤ ਹਰਚੰਦ ਸਿੰਘ ਜੀ ਲੌਂਗੋਵਾਲ ਦੀ ਸੰਗਤ ਮਾਣਨ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਆਪ ਨੇ ਸੰਤ ਜੀ ਪਾਸੋਂ ਰਾਜਨੀਤਕ ਤੌਰ ’ਤੇ ਅਗਵਾਈ ਲੈ ਕੇ ਹੁਣ ਤੱਕ ਵੱਖ-ਵੱਖ ਸੇਵਾਵਾਂ ਦਿੱਤੀਆਂ। ਮਿੱਠ ਬੋਲੜੇ, ਸਹਿਜ ਤੇ ਸੰਜਮ ਵਾਲੀ ਸ਼ਖਸੀਅਤ ਦੇ ਮਾਲਕ ਭਾਈ ਗੋਬਿੰਦ ਸਿੰਘ ਲੌਂਗੋਵਾਲ 1985 ਵਿਚ ਪਹਿਲੀ ਵਾਰ ਧਨੌਲਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਅਸੈਂਬਲੀ ਲਈ ਵਿਧਾਇਕ ਚੁਣੇ ਗਏ। ਉਹ ਮਾਰਕਫੈਡ ਪੰਜਾਬ ਦੇ ਚੇਅਰਮੈਨ ਵੀ ਰਹੇ। ਉਹ 1997 ਤੋਂ 2002 ਤੀਕ ਪੰਜਾਬ ਸਰਕਾਰ ਵਿਚ ਮੰਤਰੀ ਰਹੇ। 2002 ਤੋਂ 2007 ਤਕ ਉਹ ਦੁਬਾਰਾ ਵਿਧਾਇਕ ਬਣੇ ਅਤੇ 2015 ’ਚ ਹਲਕਾ ਧੂਰੀ ਦੀ ਜ਼ਿਮਨੀ ਚੋਣ ਜਿੱਤ ਕੇ ਮੁੜ ਵਿਧਾਇਕ ਬਣੇ। ਉਹ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਵੀ ਰਹੇ। ਭਾਈ ਗੋਬਿੰਦ ਸਿੰਘ ਲੌਂਗੋਵਾਲ ਸੰਨ 2011 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਣੇ। ਭਾਈ ਲੌਂਗੋਵਾਲ ਬੀਤੇ ਸਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਧਰਮ ਪ੍ਰਚਾਰ ਕਾਰਜਾਂ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਪੂਰੀ ਸ਼ਿੱਦਤ ਨਾਲ ਕਾਰਜਸ਼ੀਲ ਹਨ।


