- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵਲੋਂ ਬੀ.ਡੀ.ਪੀ.ਓ 10,000 ਰੁਪਏ ਦੀ ਰਿਸ਼ਵਤ ਲੈਦਾਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਲੋਹੀਆਂ, ਜਿਲਾ ਜਲੰਧਰ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬੀ.ਡੀ.ਪੀ.ਓ ਗੁਰਮੀਤ ਸਿੰਘ ਕਾਹਲੋਂ ਨੂੰ ਸ਼ਿਕਾਇਤਕਰਤਾ ਮਨਮੋਹਨ ਸਿੰਘ, (ਸੇਵਾ ਮੁਕਤ) ਪੰਚਾਇਤ ਸਕੱਤਰ ਵਾਸੀ ਨਵਾਂ ਪਿੰਡ ਖਾਲੇਵਾਲ, ਜਿਲਾ ਜਲੰਧਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਕਿ ਉਸ ਵੱਲੋਂ ਬਤੌਰ ਪੰਚਾਇਤ ਸਕੱਤਰ ਰਹਿੰਦਿਆਂ ਗ੍ਰਾਮ ਪੰਚਾਇਤ ਨਿਹਾਲੂਵਾਲ ਦੇ ਵਿਕਾਸ ਕਾਰਜਾਂ ਲਈ 16 ਲੱਖ ਰੁਪਏ ਦੀ ਗ੍ਰਾਂਟ ਖਰਚ ਕੀਤੀ ਗਈ ਸੀ। ਇਸ ਗ੍ਰਾਂਟ ਦੀ ਵਰਤੋਂ ਕਰਨ ਉਪਰੰਤ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਬੀ.ਡੀ.ਪੀ.ਓ ਨੇ 2 ਫੀਸਦੀ ਦੇ ਹਿਸਾਬ ਨਾਲ 32 ਹਜਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਸੌਦਾ ਤਿੰਨ ਕਿਸ਼ਤਾਂ ਵਿਚ ਦੇਣਾ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਬੀ.ਡੀ.ਪੀ.ਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਸ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।


