ਸੂਬੇ ਵਿੱਚ 156.29 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ – ਪੰਜਾਬ ਵਿੱਚ 15 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 156.29 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 155.32 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 97541 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ 147.01 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ ਆੜਤੀਆਂ/ ਕਿਸਾਨਾਂ ਨੂੰ ਉਨਾਂ ਦੇ ਖਾਤਿਆਂ ਵਿੱਚ 24514.77 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ 5436308 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3569172 ਟਨ ਅਤੇ ਪਨਸਪ ਵੱਲੋਂ 3233765 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1454229 ਅਤੇ 1609022 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 229614 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

VIA PUNJAB