ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਹੋ ਸਕਦੇ ਹਨ ਗਣਤੰਤਰ ਦਿਵਸ ਦੇ ਸਮਾਗਮ ’ਚ ਮੁੱਖ ਮਹਿਮਾਨ

ਨਵੀਂ ਦਿੱਲੀ – ਦਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਫੋਸਾ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ’ਚ ਮੁਖ ਮਹਿਮਾਨ ਹੋ ਸਕਦੇ ਹਨ। ਸੂਤਰਾਂ ਨੇ ਦਸਿਆ ਕਿ ਇਸ ਬਾਰੇ ਅਧਿਕਾਰਤ ਤੌਰ ’ਤੇ ਐਲਾਨ ਜਲਦੀ ਹੀ ਕੀਤਾ ਜਾ ਸਕਦਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਗਣਤੰਤਰ ਦਿਵਸ ਪਰੇਡ ’ਚ ਮੁਖ ਮਹਿਮਾਨ ਬਣਨ ਦਾ ਭਾਰਤ ਦਾ ਸਦਾ ਸਵੀਕਾਰ ਕਰਨ ’ਚ ਅਸਮਰਥਤਾ ਜ਼ਾਹਰ ਕਰਨ ਤੋਂ ਬਾਅਦ ਸਰਕਾਰ ਨੇ ਰਾਮਫੋਸਾ ਦੇ ਨਾਂ ’ਤੇ ਵਿਚਾਰ ਕੀਤਾ।

VIA PUNJAB