- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ੋਪੀਆਂ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ
ਕਸ਼ਮੀਰ – ਜੰਮੂ-ਕਸ਼ਮੀਰ ਦੇ ਸ਼ੋਪੀਆਂ ’ਚ ਐਤਵਾਰ ਤੜਕੇ ਸੁਰਖਿਆ ਬਲਾਂ ਨੇ ਮੁਕਾਬਲੇ ’ਚ ਦੋ ਅਤਵਾਦੀਆਂ ਨੂੰ ਢੇਰ ਕਰ ਦਿਤਾ। ਸੁਰਖਿਆ ਬਲਾਂ ਅਤੇ ਅਤਵਾਦੀਆਂ ਵਿਚਾਲੇ ਮੁਕਾਬਲਾ ਦਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਰੇਬਨ ਇਲਾਕੇ ’ਚ ਹੋਇਆ। ਜਾਣਕਾਰੀ ਅਨੁਸਾਰ ਫ਼ੌਜ, ਐਸ. ਓ. ਜੀ. ਅਤੇ ਸੀ. ਆਰ.ਪੀ. ਐਫ. ਦੀ ਸੰਯੁਕਤ ਟੀਮ ਨੇ ਮਿਲ ਕੇ ਇਨ੍ਹਾਂ ਅਤਵਾਦੀਆਂ ਵਿਰੁਧ ਮੁਕਾਬਲਾ ਕੀਤਾ। ਸੁਰਖਿਆ ਬਲਾਂ ਨੂੰ ਅਤਵਾਦੀਆਂ ਦੀ ਮੌਜੂਦਗੀ ਬਾਰੇ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ। ਇਸ ਦੇ ਬਾਅਦ ਸੰਯੁਕਤ ਟੀਮ ਨੇ ਅਤਵਾਦੀਆਂ ਨੂੰ ਫ਼ੜਨ ਲਈ ਜਾਲ ਵਿਛਾਇਆ। ਇਕ ਪੁਲਿਸ ਅਧਿਕਾਰੀ ਮੁਤਾਬਕ ਮਾਰੇ ਗਏ ਅਤਵਾਦੀਆਂ ਕੋਲੋਂ ਇੱਕ ਏ. ਕੇ.-47 ਅਤੇ ਇਕ ਪਿਸਤੌਲ ਬਰਾਮਦ ਹੋਈ ਹੈ। ਮਾਰੇ ਗਏ ਅਤਵਾਦੀਆਂ ਦੀ ਪਛਾਣ ਵੀ ਕਰ ਲਈ ਗਈ ਹੈ। ਇਨ੍ਹਾਂ ’ਚੋਂ ਇਕ ਦਾ ਨਾਂਅ ਅਲਬਦਰ ਨਵਾਜ਼ ਅਤੇ ਦੂਜੇ ਦਾ ਨਾਂਅ ਆਦਿਲ ਦਸਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸ਼ਨਿਚੱਰਵਾਰ ਦੁਪਹਿਰ ਨੂੰ ਸ਼ੋਪੀਆਂ ’ਚ ਹੀ ਅਤਵਾਦੀਆਂ ਨੇ ਤਿੰਨ ਨੌਜਵਾਨਾਂ ਨੂੰ ਅਗਵਾ ਕਰ ਕੇ ਇਕ ਨੌਜਵਾਨ ਦੀ ਹਤਿਆ ਕਰ ਦਿਤੀ ਸੀ, ਜਦੋਂ ਕਿ 2 ਨੂੰ ਰਿਹਾਅ ਕਰ ਦਿਤਾ ਸੀ। ਸ਼ਾਮ ਹੁੰਦੇ-ਹੁੰਦੇ ਸ਼ੋਪੀਆਂ ਦੇ ਹੀ ਇਲਾਕੇ ’ਚ 2 ਹੋਰ ਨੌਜਵਾਨਾਂ ਨੂੰ ਅਗਵਾ ਕਰ ਲਿਆ ਸੀ। ਜ਼ਿਕਰਯੋਗ ਹੈ ਕਿ ਇਸ ਤਰ੍ਹਾਂ ਨਾਲ ਹੁਣ 3 ਨੌਜਵਾਨ ਕੈਦ ਵਿਚ ਹਨ। ਅਧਿਕਾਰਤ ਸੂਤਰਾਂ ਨੇ ਦਸਿਆ ਕਿ ਅਣਪਛਾਤੇ ਬੰਦੂਕਧਾਰੀਆਂ ਦੇ ਇਕ ਸਮੂਹ ਨੇ ਐਤਵਾਰ ਨੂੰ ਸ਼ੋਪੀਆਂ ਤੋਂ ਇਕ ਨੌਜਵਾਨ ਨੂੰ ਅਗਵਾ ਕਰ ਲਿਆ।ਸੂਤਰਾਂ ਨੇ ਕਿਹਾ, ‘‘ਅਣਪਛਾਤੇ ਬੰਦੂਕਧਾਰੀਆਂ ਨੇ 7 ਨੌਜਵਾਨਾਂ ਨੂੰ ਅਗਵਾ ਕੀਤਾ ਹੈ। ਅਗਵਾ ਕੀਤੇ 7 ਨੌਜਵਾਨਾਂ ‘ਚੋਂ 2 ਦੀਆਂ ਗੋਲੀਆਂ ਨਾਲ ਵਿੰਨ੍ਹਿਆ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦਕਿ 2 ਹੋਰਨਾਂ ਨੂੰ ਬੰਦੂਕਧਾਰੀਆਂ ਨੇ ਰਿਹਾਅ ਕਰ ਦਿਤਾ ਹੈ ਅਤੇ ਉਨ੍ਹਾਂ ਦੀ ਕੈਦ ‘ਚ ਤਿੰਨ ਹੋਰ ਨੌਜਵਾਨ ਹਨ।


