- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਪੀਕਰ ਵੱਲੋਂ ਜਨਰਲ ਮਲਿਕ, ਖੁਸ਼ਵੰਤ ਸਿੰਘ ਤੇ ਆਈਜੀਪੀ ਰਾਏ ਦਾ ‘ਪੰਜਾਬ ਰਤਨ ਐਵਾਰਡ’ ਨਾਲ ਸਨਮਾਨ
ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਨੂੰ ਇਕ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ
ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਅੱਜ ਇਥੇ ਆਪਣੇ ਚੈਂਬਰ ਵਿੱਚ ਸਾਬਕਾ ਥਲ ਸੈਨਾ ਮੁਖੀ ਜਨਰਲ ਵੀ. ਪੀ. ਮਲਿਕ, ਪੰਜਾਬ ਰਾਜ ਸੂਚਨਾ ਕਮਿਸ਼ਨਰ ਖੁਸ਼ਵੰਤ ਸਿੰਘ ਅਤੇ ਪਟਿਆਲਾ ਰੇਂਜ ਦੇ ਆਈ.ਜੀ.ਪੀ. ਅਮਰਦੀਪ ਸਿੰਘ ਰਾਏ, ਆਈ.ਪੀ.ਐਸ, ਦਾ ‘ਪੰਜਾਬ ਰਤਨ’ ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਹ ਐਵਾਰਡ ‘ਪੰਜਾਬ ਰਾਈਟਰਜ਼ ਐਂਡ ਕਲਚਰਲ ਫੋਰਮ’ ਵੱਲੋਂ ਦਿੱਤੇ ਗਏ। ਸਾਲ 1971 ਦੀ ਲੌਂਗੇਵਾਲਾ ਦੀ ਲੜਾਈ ਦੇ ਭਾਰਤੀ ਨਾਇਕ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਨੂੰ ਇਕ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਉਨਾਂ ਦੀ ਬਹਾਦਰੀ ਅਤੇ ਦੇਸ਼ ਪ੍ਰਤੀ ਮਰ-ਮਿਟਣ ਦੇ ਜਜ਼ਬੇ ਨੂੰ ਸਲਾਮ ਕੀਤਾ ਗਿਆ। ਇਸ ਦੌਰਾਨ ‘ਪੰਜਾਬ ਰਾਈਟਰਜ਼ ਐਂਡ ਕਲਚਰਲ ਫੋਰਮ’ ਦੇ ਬਾਨੀ ਚੇਅਰਮੈਨ ਸ੍ਰੀ ਵੇਦ ਪ੍ਰਕਾਸ਼ ਗੁਪਤਾ ਵੱਲੋਂ ਫੋਰਮ ਦੀਆਂ ਗਤੀਵਿਧੀਆਂ ਅਤੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨਾਂ ਦੱਸਿਆ ਕਿ ਫੋਰਮ ਦਾ ਮਕਸਦ ‘ਉਨਾਂ ਲੋਕਾਂ ਦਾ ਸਨਮਾਨ ਕਰਨਾ ਹੈ, ਜੋ ਦੂਜਿਆਂ ਦੀ ਸੇਵਾ ਕਰਦੇ ਹਨ’। ਸ੍ਰੀ ਗੁਪਤਾ ਅਤੇ ਫੋਰਮ ਦੇ ਸਕੱਤਰ ਜਨਰਲ ਡਾ. ਮਦਨ ਲਾਲ ਹਸੀਜ਼ਾ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਪਟਿਆਲਾ ਵਾਲੇ ਸਨਮਾਨ ਸਮਾਰੋਹ ਦੌਰਾਨ ਦਿੱਤੀ ਤਕਰੀਰ ਦੀ ਸ਼ਲਾਘਾ ਕਰਦਿਆਂ ਇਸ ਦੀ ਵੀਡੀਓ ਰਿਕਾਰਡਿੰਗ ਭੇਟ ਕੀਤੀ। ਉਨਾਂ ਨੇ ਇਹ ਐਵਾਰਡ ਦੇਣ ਲਈ ਸਮਾਂ ਕੱਢਣ ਵਾਸਤੇ ਸਪੀਕਰ ਦਾ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਇਸ ਫੋਰਮ ਵੱਲੋਂ ਪਿਛਲੇ ਦਿਨੀਂ ਪਟਿਆਲਾ ਵਿੱਚ ਸਮਾਗਮ ਕਰਾਇਆ ਗਿਆ ਸੀ, ਜਿਸ ਵਿੱਚ ਇਹ ਐਵਾਰਡ ਦਿੱਤੇ ਗਏ ਸਨ ਪਰ ਉਸ ਦਿਨ ਰੁਝੇਵਿਆਂ ਕਾਰਨ ਇਹ ਜਨਰਲ ਮਲਿਕ, ਖੁਸ਼ਵੰਤ ਸਿੰਘ ਅਤੇ ਆਈਜੀਪੀ ਰਾਏ ਸਮਾਗਮ ਵਿੱਚ ਸ਼ਿਰਕਤ ਨਹੀਂ ਕਰ ਸਕੇ ਸਨ, ਜਿਸ ਕਾਰਨ ਸਪੀਕਰ ਵੱਲੋਂ ਇਨਾਂ ਨੂੰ ਅੱਜ ਸਨਮਾਨ ਦਿੱਤਾ ਗਿਆ। ਪਟਿਆਲਾ ਵਿਚਲੇ ਸਮਾਗਮ ਦੌਰਾਨ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਹੀ ਐਵਾਰਡ ਦਿੱਤੇ ਗਏ ਸਨ।


