ਐਚ.ਐਸ. ਫੂਲਕਾ ਨੇ ਵਿਵਾਦਿਤ ਬਿਆਨ ਮਗਰੋਂ ਮੰਗੀ ਮੁਆਫ਼ੀ

ਚੰਡੀਗੜ੍ਹ – ਅੰਮ੍ਰਿਤਸਰ ਗ੍ਰਨੇਡ ਹਮਲੇ ਸਬੰਧੀ ‘ਆਪ’ ਵਿਧਾਇਕ ਐਚ.ਐਸ. ਫੂਲਕਾ ਨੇ ਆਪਣੇ ਵਿਵਾਦਿਤ ਬਿਆਨ ਲਈ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੇਰੇ ਕਹਿਣ ਦਾ ਮਤਲਬ ਉਹ ਨਹੀਂ ਸੀ ਜੋ ਪੇਸ਼ ਕੀਤਾ ਗਿਆ। ਉਧਰ ਕਾਂਗਰਸ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਫੂਲਕਾ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਵਾਉਣ ਦੀ ਗਲ ਕਹੀ ਹੈ। ਉਨ੍ਹਾਂ ਕਿਹਾ ਕਿ ਫ਼ੌਜ ਖ਼ਿਲਾਫ਼ ਕਿਸੇ ਤਰ੍ਹਾਂ ਦਾ ਬਿਆਨ ਬਰਦਾਸ਼ਤ ਨਹੀਂ ਕੀਤਾ ਜਾਏਗਾ।

VIA PUNJAB