- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਾਰੋਹ ਲਈ ਐਸ.ਜੀ.ਪੀ.ਸੀ. ਦੇ ਮੁਖੀ ਨੂੰ ਸੂਬਾ ਸਰਕਾਰ ਨਾਲ ਮਿਲਣ ਦੀ ਅਪੀਲ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹ ਨੂੰ ਸਫ਼ਲ ਬਨਾਉਣ ਦੇ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੂੰ ਸੂਬਾ ਸਰਕਾਰ ਨਾਲ ਮਿਲਣ ਦੀ ਅਪੀਲ ਕੀਤੀ ਹੈ।ਮੁੱਖ ਮੰਤਰੀ ਨੇ ਸ਼੍ਰੀ ਲੋਂਗੋਵਾਲ ਨੂੰ ਇਹ ਅਪੀਲ ਅੱਜ ਇਕ ਸੰਖੇਪ ਮੀਟਿੰਗ ਦੌਰਾਨ ਉਸ ਵੇਲੇ ਕੀਤੀ ਜਦੋਂ ਉਹ 23 ਨਵੰਬਰ ਨੂੰ ਐਸ.ਜੀ.ਪੀ.ਸੀ. ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਸਮਾਰੋਹਾਂ ਦੇ ਲਈ ਉਨਾਂ ਨੂੰ ਸੱਦਾ ਪੱਤਰ ਦੇਣ ਵਾਸਤੇ ਉਨਾਂ ਦੇ ਨਿਵਾਸ ਸਥਾਨ ‘ਤੇ ਆਏ। ਮੁੱਖ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਸਮਾਰੋਹ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਲਈ ਐਸ.ਜੀ.ਪੀ.ਸੀ. ਨੂੰ ਸਰਕਾਰ ਵੱਲੋਂ ਵੱਡੀ ਪੱਧਰ ‘ਤੇ ਮਣਾਏ ਜਾ ਰਹੇ ਸਮਾਰੋਹਾਂ ਦਾ ਹਿੱਸਾ ਹੋਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਰੋਹ ਸਾਡੇ ਸਾਰਿਆਂ ਦੇ ਜੀਵਨ ਵਿੱਚ ਇਕ ਅਹਿਮ ਮੌਕਾ ਹੈ ਅਤੇ ਸਾਨੂੰ ਸਾਰਿਆਂ ਨੂੰ ਸਿਆਸਤ, ਸਮਾਜਿਕ ਅਤੇ ਧਾਰਮਿਕ ਕਤਾਰ ਤੋਂ ਉੱਪਰ ਉੱਠ ਕੇ ਸਮੂਹਿਕ ਰੂਪ ਵਿੱਚ ਮਨਾਉਣਾ ਚਾਹੀਦਾ ਹੈ ਤਾਂ ਜੋ ਗੁਰੂ ਸਾਹਿਬ ਜੀ ਦੇ ਫ਼ਲਸਫ਼ੇ ਨੂੰ ਇਕਜੁੱਟਤਾ ਨਾਲ ਅੱਗੇ ਲਿਜਾਇਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਜੀ ਦੀ ਇਕਸੁਰਤਾ ਦੀ ਭਾਵਨਾ ਅਨੁਸਾਰ ਸਾਨੂੰ ਸਾਰਿਆਂ ਨੂੰ ਇਸ ਸਮਾਰੋਹ ਵਿੱਚ ਸਾਂਝੇ ਤੌਰ ‘ਤੇ ਸਰਗਰਮ ਸ਼ਮੂਲੀਅਤ ਕਰਨੀ ਚਾਹੀਦੀ ਹੈ। ਇਸ ਮੌਕੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਨਵਜੋਤ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ, ਪੀ.ਪੀ.ਸੀ.ਸੀ. ਦੇ ਪ੍ਰਧਾਨ ਸੁਨੀਲ ਜਾਖੜ ਵੀ ਹਾਜ਼ਰ ਸਨ।


